ਲੋਕਾਂ ਦੀ ਸੇਵਾ ਕਰਕੇ ਆਤਮਾ ਨੂੰ ਸ਼ਾਂਤੀ ਮਿਲਦੀ ਹੈ : ਡਾ. ਬਲਜੀਤ ਕੌਰ
ਚੰਡ੍ਹੀਗੜ੍ਹ, 9 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਨੂੰ ਵਧੀਆ ਪ੍ਰਸ਼ਾਸਨ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਉਪਰਾਲੇ ਦੇ ਹਿੱਸੇ ਵਜੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਮੁਕਤਸਰ ਜ਼ਿਲ੍ਹੇ ਦੇ ਦਿਮਾਗੀ ਤੌਰ ‘ਤੇ ਕਮਜ਼ੋਰ ਮਰੀਜ਼ ਗੁਰਜੀਤ ਸਿੰਘ ਦੀ ਸੱਜੀ ਅੱਖ ਦਾ ਸਫਲ ਆਪ੍ਰੇਸ਼ਨ ਕੀਤਾ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਸਰਕਾਰੀ ਨੌਕਰੀ ਦੌਰਾਨ ਗੁਰਜੀਤ ਸਿੰਘ ਦੀ ਖੱਬੀ ਅੱਖ ਦਾ ਆਪਰੇਸ਼ਨ ਕੀਤਾ ਸੀ। ਹੁਣ, ਉਸਦੀ ਸੱਜੀ ਅੱਖ ਦਾ ਸਫਲਤਾਪੂਰਵਕ ਆਪ੍ਰੇਸ਼ਨ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰਜੀਤ ਸਿੰਘ ਵਰਗੀਆਂ ਸ਼ਖ਼ਸੀਅਤਾਂ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਹਮੇਸ਼ਾ ਪ੍ਰੇਰਣਾ ਦਾ ਕੰਮ ਕਰਦੀਆਂ ਹਨ। ਇਸ ਅਪਰੇਸ਼ਨ ਨਾਲ ਉਹ ਸਮਾਜ ਨੂੰ ਆਪਣੀਆਂ ਅੱਖਾਂ ਨਾਲ ਦੇਖ ਸਕੇਗਾ ਅਤੇ ਵਧੀਆ ਜੀਵਨ ਜੀ ਸਕੇਗਾ। ਡਾ: ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੀ ਸੇਵਾ ਕਰਨ ਨਾਲ ਉਸ ਦੇ ਮਨ ਨੂੰ ਸ਼ਾਂਤੀ ਮਿਲਦੀ ਹੈ ਅਤੇ ਉਸ ਦੇ ਜੀਵਨ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਦੀ ਸੇਵਾ ਕਰਨਾ ਹੈ।