ਕੋਟਕਪੂਰਾ ਗੋਲੀ ਕਾਂਡ: ਅਦਾਲਤ ‘ਚ 22 ਪੰਨਿਆਂ ਦਾ ਚੌਥਾ ਸਪਲੀਮੈਂਟਰੀ ਚਲਾਨ ਪੇਸ਼

ਫਰੀਦਕੋਟ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਕੋਟਕਪੂਰਾ ਗੋਲੀ ਕਾਂਡ ਦੀ ਐਫਆਈਆਰ ਨੰਬਰ 192 ‘ਚ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਫਰੀਦਕੋਟ ਦੀ ਅਦਾਲਤ ‘ਚ 22 ਪੰਨਿਆਂ ਦਾ ਚੌਥਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਪਹਿਲਾਂ ਹੀ ਨਾਮਜ਼ਦ ਪੁਲਿਸ ਅਧਿਕਾਰੀਆਂ ਖਿਲਾਫ ਧਾਰਾ 118 ਤੇ 119 ਤਹਿਤ ਚਲਾਨ ਪੇਸ਼ ਕੀਤਾ ਗਿਆ ਹੈ। ਚਲਾਨ ਵਿੱਚ ਤੱਥਾਂ ਨੂੰ ਨਜ਼ਰਅੰਦਾਜ਼ ਕਰਨ ਦੇ ਦੋਸ਼ ਲਾਏ ਗਏ ਹਨ।

ਇਸ ਮਾਮਲੇ ‘ਤੇ 16 ਸਤੰਬਰ ਨੂੰ ਸੁਣਵਾਈ ਹੋਵੇਗੀ। ਪਤਾ ਲੱਗਾ ਹੈ ਕਿ ਇਹ ਕੇਸ ਘਟਨਾ ਵਾਲੇ ਦਿਨ ਪ੍ਰਦਰਸ਼ਨਕਾਰੀਆਂ ਵਿਰੁੱਧ ਦਰਜ ਕੀਤਾ ਗਿਆ ਸੀ। ਇਸ ਵਿੱਚ ਐਸਆਈਟੀ ਨੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ, ਤਤਕਾਲੀ ਐਸਐਸਪੀ ਸੁਖਮੰਦਰ ਸਿੰਘ ਮਾਨ ਤੋਂ ਇਲਾਵਾ ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ ਤੇ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਨਾਮਜ਼ਦ ਕੀਤਾ ਸੀ।

You May Also Like