ਕੋਟਪਾ ਐਕਟ ਦੀ ਉਲੰਘਨਾਂ ਕਰਨ ਦੀ ਉਲੰਘਨਾਂ ਕਰਨ ਤੇ ਹੋਵੇਗੀ ਸਖਤ ਕਾਰਵਾਈ : ਡਾ ਜਗਨਜੋਤ ਕੌਰ

ਅੰਮ੍ਰਿਤਸਰ 14 ਮਈ (ਐੱਸ.ਪੀ.ਐਨ ਬਿਊਰੋ) – ਕੋਟਪਾ ਐਲਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਸਿਵਲ ਸਰਜਨ ਡਾ ਸੁਮੀਤ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੂਸਾਰ ਜਿਲਾ੍ ਨੋਡਲ ਅਫਸਰ ਐਨ.ਟੀ.ਸੀ.ਪੀ. ਕਮ ਡੀ.ਡੀ.ਐਚ.ਓ. ਡਾ ਜਗਨਜੋਤ ਕੋਰ ਵਲੋਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ। ਜਿਸ ਵਿਚ ਜਿਲਾ੍ ਐਮ.ਈ.ਆਈ.ਓ. ਅਮਰਦੀਪ ਸਿੰਘ, ਐਸ.ਆਈ. ਪਰਮਜੀਤ ਸਿੰਘ, ਮੰਗਲ ਸਿੰਘ, ਰਜਿੰਦਰ ਸਿੰਘ, ਰਜੇਸ਼ ਕੁਮਾਰ, ਰਸ਼ਪਾਲ ਸਿੰਘ, ਬਲਵਿੰਦਰ ਸਿੰਘ ਅਤੇ ਸਹਾਇਕ ਸਟਾਫ ਸ਼ਾਮਿਲ ਸਨ।ਇਸ ਟੀਮ ਵਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿਚ ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਣ ਕੋਰਟ ਰੋਡ, ਰਣਜੀਤ ਐਵੀਨਿਓ ੳਤੇ ਐਮ.ਕੇ. ਹੋਟਲ ਦੇ ਨੇੜੇ ਦੇ ਇਲਾਕਿਆਂ ਵਿਚ 21 ਦੁਕਾਨਦਾਰਾਂ ਅਤੇ ਪਬਲਿਕ ਪਲੇਸ ਤੇ ਸਿਗਰਟ ਪੀਣ ਵਾਲੇ 6 ਲੋਕਾਂ ਦੇ ਮੌਕੇ ਤੇ ਚਲਾਣ ਕਟੇ ਗਏ ਅਤੇ ਪੰਜਾਬ ਸਰਕਾਰ ਵਲੋ ਸਮੂਹ ਤੰਬਾਕੂ ਵਿਕ੍ਰੇਤਾਵਾਂ ਨੂੰ ਚੇਤਾਵਨੀਂ ਦਿੰਦਿਆ ਹਿਦਾਇਤਾਂ ਜਾਰੀ ਕੀਤੀਆਂ ਅਤੇ ਮੌਕੇ ਤੇ ਬਿਨਾਂ ਮਾਪ-ਦੰਡ ਵਾਲੇ ਸਿਗਰਟ ਪ੍ਰੋਗਕਟ ਨੂੰ ਨਸ਼ਟ ਵੀ ਕੀਤਾ ਗਿਆ।

ਇਹ ਵੀ ਖਬਰ ਪੜੋ : — ਅੰਮ੍ਰਿਤਸਰ: ਪਿੰਡ ਨੰਗਲੀ ‘ਚ ਪੁੱਤ ਨੇ ਆਪਣੇ ਪਿਓ ਨੂੰ ਮਾਰੀ ਗੋਲ਼ੀ, ਮੌਕੇ ‘ਤੇ ਹੋਈ ਮੌਤ

ਡਾ ਜਗਨਜੋਤ ਕੌਰ ਵਲੋ ਇਸ ਮੌਕੇ ਤੇ ਜਾਣਕਾਰੀ ਦਿੱਤੀ ਗਈ ਕਿ ਭਾਰਤ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ 458(ਓ) ਮਿਤੀ 21 ਜੁਲਾਈ 2020 ਅਨੂਸਾਰ ਇਹ ਲਾਜਮੀਂ ਕੀਤਾ ਹੈ ਕਿ ਹਰੇਕ ਤੰਬਾਕੂ ਪੋ੍ਰਡਕਟ ਦੇ ਪੈਕਟ ਦੇ ਦੋਵੇਂ ਪਾਸੇ ਇਕ ਨਿਰਧਾਰਤ ਮਾਪਦੰਡ ਅਨੂਸਾਰ ਇਕ ਨਿਰਧਾਰਤ ਫੋਟੋ ਅਤੇ ਉਸ ਉਪੱਰ ਤੰਬਾਕੂ ਦਰਦਨਾਕ ਮੌਤ ਦਾ ਕਾਰਣ ਬਣਦਾ ਹੈ,ਇਸਨੂੰ ਅੱਜ ਹੀ ਬੰਦ ਕਰੋ, ਸੰਪਰਕ ਨੰ: 1800-11-2356” ਲਿਖਿਆ ਜਾਣਾਂ ਲਾਜਮੀਂ ਹੈ।ਇਸਦੇ ਨਾਲ ਹੀ ਫਰੰਟ ਤੇ ਸਫੈਦ ਬੈਕਗ੍ਰਾਉਂਡ ਅਤੇ ਪਿਛਲੇ ਪਾਸੇ ਕਾਲੇ ਰੰਗ ਦੀ ਬੈਕਗ੍ਰਾਉਂਡ ਹੋਣੀਂ ਜਰੂਰੀ ਹੈ।ਉਪਰੋਕਤ ਹਿਦਾਇਤਾਂ 1 ਦਸੰਬਰ 2020 ਤੋਂ ਲਾਗੂ ਹਨ।ਇਸ ਲਈ ਬਿਨਾਂ ਉਪਰੋਕਤ ਮਾਪਦੰਡ ਦੇ ਤੰਬਾਕੂ ਵੇਚਣਾਂ ਕਾਨੂੰਨਣ ਸਜਾ ਯੋਗ ਅਪਰਾਧ ਹੈ। ਇਸ ਲਈ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾਂ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਧਾਰਾਂ 20 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਖੁੱਲੀ ਸਿਗਟਰ ਵੇਚਣਾਂ ਅਤੇ ਪਬਲਿਕ ਪਲੇਸ ਤੇ ਤੰਬਾਕੂ ਨੋਸ਼ੀ ਕਰਨਾਂ ਵੀ ਸਜਾ/ਜੁਰਮਾਨੇਂ ਯੋਗ ਅਪਰਾਧ ਹੈ।

You May Also Like