ਅੰਮ੍ਰਿਤਸਰ 9 ਸਤੰਬਰ (ਰਾਜੇਸ਼ ਡੈਨੀ) – ਖਾਲਸਾ ਕਾਲਜ ਨਾਨ-ਟੀਚਿੰਗ ਯੂਨੀਅਨ ਅੰਮ੍ਰਿਤਸਰ ਦੀ ਹੰਗਾਮੀ ਮੀਟਿੰਗ ਪ੍ਰਧਾਨ ਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਦੌਰਾਨ ਪਿਛਲੇ ਲੰਮੇ ਸਮੇਂ ਤੋਂ ਨਾਨ-ਟੀਚਿੰਗ ਮੁਲਾਜ਼ਮਾਂ ਦੀ ਛੇਵੇਂ ਪੇ ਕਮਿਸ਼ਨ ਤੇ ਹੋਰ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਕਾਲਜ ਯੂਨਿਟ ਕਰਮਚਾਰੀਆਂ ਵੱਲੋਂ ਜਗਦੀਪ ਸਿੰਘ ਜਨਰਲ ਸੈਕਟਰੀ ਦੀ ਹੌਸਲਾ ਹਫਜਾਈ ਕੀਤੀ ਗਈ, ਜਿਨ੍ਹਾਂ ਨੇ ਮਿਤੀ 05.09.2023 ਨੂੰ ਚੰਡੀਗੜ੍ਹ ਦੇ ਸੈਕਟਰੀਏਟ ਵਿੱਚ ਮਾਣਯੋਗ ਹਰਪਾਲ ਸਿੰਘ ਚੀਮਾ, ਫਾਇਨੈਂਸ ਮਨਿਸਟਰ ਨਾਲ ਨਾਨ-ਟੀਚਿੰਗ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਤੋਂ ਜਾਣੂ ਕਰਵਾਇਆ। ਸਮੂਹ ਕਾਲਜਾਂ ਦੀ ਨਾਨ-ਟੀਚਿੰਗ ਯੂਨੀਅਨ ਵੱਲੋਂ ਫਾਇਨੈਂਸ ਮਨਿਸਟਰ ਨੂੰ ਨਾਨ-ਟੀਚਿੰਗ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਪੈਂਡਿੰਗ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਅਪੀਲ ਕੀਤੀ ਗਈ।
ਇਸ ਮੀਟਿੰਗ ਵਿਚ ਖਾਲਸਾ ਕਾਲਜ ਨਾਨ-ਟੀਚਿੰਗ ਯੂਨੀਅਨ ਦੇ ਪ੍ਰਧਾਨ ਸਵਿੰਦਰ ਸਿੰਘ ਗੋਲਾ ਤੋਂ ਇਲਾਵਾ ਸੈਕਟਰੀ ਅਵਤਾਰ ਸਿੰਘ, ਵਾਈਸ ਪ੍ਰਧਾਨ ਕੰਵਲਜੀਤ ਸਿੰਘ, ਜਾਇੰਟ ਸਕੱਤਰ ਪ੍ਰਿਤਪਾਲ ਸਿੰਘ, ਜਸਬੀਰ ਸਿੰਘ, ਜਸਵੰਤ ਸਿੰਘ ਰੰਧਾਵਾ, ਮਨਜਿੰਦਰ ਸਿੰਘ ਮੱਲੀ, ਇਕਬਾਲ ਸਿੰਘ, ਅਸ਼ਵਨੀ ਕੁਮਾਰ, ਗੁਰਜਿੰਦਰ ਸਿੰਘ ਭਾਟੀਆ, ਗੁਰਜੀਤ ਸਿੰਘ ਮੱਗੂ, ਪਵਨ ਕੁਮਾਰ, ਬਲਵਿੰਦਰ ਸਿੰਘ, ਮਿਰਜਾ ਲਾਲ ਆਦਿ ਹਾਜ਼ਰ ਸਨ।