ਖੰਨਾ ਚ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ

ਖੰਨਾ, 10 ਸਤੰਬਰ (ਐੱਸ.ਪੀ.ਐਨ ਬਿਊਰੋ) – ਪੰਜਾਬ ਦੇ ਖੰਨਾ ਦੇ ਪਿੰਡ ਇਕੋਲਾਹਾ ਵਿੱਚ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ਼ ਡੀਸੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਇਸੇ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਵਾਰਦਾਤ ਤੋਂ ਬਾਅਦ ਪੂਰੇ ਪਿੰਡ ’ਚ ਮਾਤਮ ਪਸਰ ਗਿਆ, ਉੱਧਰ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਖਬਰ ਪੜੋ : — ਬਠਿੰਡਾ ‘ਚ ਤੇਜ਼ਧਾਰ ਹਥਿਆਰਾਂ ਨਾਲ ਪਿਓ-ਪੁੱਤ ਦਾ ਕਤਲ

ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਸ਼ਾਮ ਨੂੰ ਜਦੋਂ ਤਰਲੋਚਨ ਆਪਣੇ ਖੇਤ ਤੋਂ ਘਰ ਪਰਤ ਰਿਹਾ ਸੀ ਤਾਂ ਕਿਸੇ ਨੇ ਉਸ ਨੂੰ ਗੋਲੀ ਮਾਰ ਦਿੱਤੀ। ਤਰਲੋਚਨ ਖੂਨ ਨਾਲ ਲੱਥਪੱਥ ਹਾਲਤ ਵਿਚ ਪਿੰਡ ਦੀ ਸੜਕ ਕਿਨਾਰੇ ਪਿਆ ਸੀ ਤਾਂ ਉਸ ਦੇ ਲੜਕੇ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ। ਉਥੇ ਡਾਕਟਰਾਂ ਨੇ ਤਰਲੋਚਨ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।

You May Also Like