ਗੁਰਦਾਸਪੁਰ ਚ ਨਸ਼ੇੜੀ ਪਤੀ ਵੱਲੋਂ ਪਤਨੀ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ

ਬਟਾਲਾ, 28 ਅਗਸਤ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਧਿਆਨਪੁਰ ਵਿਚ ਇਕ ਨਸ਼ੇੜੀ ਨੇ ਅਪਣੀ 50 ਸਾਲਾ ਪਤਨੀ ਦੀ ਤੇਜ਼ਧਾਰ ਹਥਿਆਰ ਨਾਲ ਹਤਿਆ ਕਰ ਦਿਤੀ। ਘਟਨਾ ਤੋਂ ਬਾਅਦ ਮੁਲਜ਼ਮ ਪਤੀ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਪਛਾਣ ਰਮਾ ਵਜੋਂ ਹੋਈ ਹੈ। ਮ੍ਰਿਤਕ ਦੇ ਲੜਕੇ ਵਿਕਾਸ ਨੇ ਦਸਿਆ ਕਿ ਉਹ ਘਰੋਂ ਬਾਹਰ ਗਿਆ ਸੀ ਅਤੇ ਘਰ ਵਿਚ ਮਾਂ ਰਮਾ ਅਤੇ ਪਿਤਾ ਅਰੁਣ ਕੁਮਾਰ ਇਕੱਲੇ ਸਨ। ਉਸ ਦੇ ਪਿਤਾ ਅਕਸਰ ਰਮਾ ਦੇ ਚਰਿੱਤਰ ਉਤੇ ਸ਼ੱਕ ਕਰਦੇ ਸਨ, ਇਸ ਨੂੰ ਲੈ ਕੇ ਉਨ੍ਹਾਂ ਵਿਚ ਝਗੜਾ ਰਹਿੰਦਾ ਸੀ। ਇਸ ਦੇ ਚਲਦਿਆਂ ਕਈ ਵਾਰ ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਨੇ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਇਸ ਦੇ ਬਾਵਜੂਦ ਪਿਤਾ ਨੇ ਸ਼ੱਕ ਕਰਨਾ ਨਹੀਂ ਛੱਡਿਆ। ਪੀੜਤ ਪ੍ਰਵਾਰ ਵਲੋਂ ਮੁਲਜ਼ਮ ਪਤੀ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

You May Also Like