ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਦੋਸਤਪੁਰ ਚ 6 ਕਿਲੋ ਹੈਰੋਇਨ ਬਰਾਮਦ

ਗੁਰਦਾਸਪੁਰ, 30 ਅਗਸਤ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਬੀਐੱਸਐੱਫ ਨੇ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਦੋਸਤਪੁਰ ਤੋਂ ਛੇ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਅਤੇ ਅਫੀਮ ਦਾ ਪੈਕੇਟ ਬਰਾਮਦ ਕੀਤਾ ਹੈ। ਸੁਰੱਖਿਆ ਬਲ ਦੇ ਅਧਿਕਾਰੀ ਨੇ ਕਿਹਾ ਕਿ ਖਾਸ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਬੀਐੱਸਐੱਫ ਨੇ ਤਲਾਸ਼ੀ ਮੁਹਿੰਮ ਚਲਾਈ। ਅਧਿਕਾਰੀ ਨੇ ਦੱਸਿਆ ਕਿ 6.30 ਕਿਲੋਗ੍ਰਾਮ ਹੈਰੋਇਨ ਦੇ ਛੇ ਪੈਕੇਟ ਅਤੇ ਬੈਟਰੀ ਦੇ ਕਵਰ ਵਿੱਚ ਲੁਕੋਈ ਗਈ 70 ਗ੍ਰਾਮ ਅਫੀਮ ਦਾ ਇੱਕ ਪੈਕੇਟ ਬਰਾਮਦ ਕੀਤਾ ਗਿਆ ਹੈ।

You May Also Like