ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਹੜ੍ਹ ਪੀੜਤਾਂ ਦੇ ਭਲੇ ਲਈ ਕਰਵਾਇਆ ਧਾਰਮਿਕ ਸਮਾਗਮ 

ਮਮਦੋਟ 24 ਅਗਸਤ (ਲਛਮਣ ਸਿੰਘ ਸੰਧੂ) – ਮਮਦੋਟ ਦੇ ਪਿੰਡ ਲਖਮੀਰ ਕੇ ਹਿਠਾੜ (ਭੱਟੀਆਂ) ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਹੜ੍ਹ ਪੀੜਤਾਂ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਦੋਰਾਨ ਸੰਤ ਬਾਬਾ ਸਰੂਪ ਸਿੰਘ ਜੀ ਚੰਡੀਗੜ੍ਹ ਵਾਲੇ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਦੋਰਾਨ 23 ਅਗਸਤ ਰਾਤ ਦੇ ਸਮੇਂ ਦੀਵਾਨ ਸਜਾਏ ਗਏ ਜਿਸ ਵਿਚ ਸੰਤ ਬਾਬਾ ਸਰੂਪ ਸਿੰਘ ਜੀ ਦੇ ਜਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। 24 ਅਗਸਤ ਨੂੰ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਸੇਵਾਦਾਰ ਸਰਪੰਚ ਅਮਰਜੀਤ ਸਿੰਘ ਲਖਵੀਰ ਕਿ ਭੱਟੀਆਂ, ਕਰਨੈਲ ਸਿੰਘ , ਪਿਸ਼ੋਰਾ ਸਿੰਘ, ਦਲਜੀਤ ਸਿੰਘ, ਲਖਵਿੰਦਰ ਸਿੰਘ, ਦਰਬਾਰਾ ਸਿੰਘ, ਬਲਜੀਤ ਸਿੰਘ ਫਿਰੋਜ਼ਪੁਰ, ਕਿੱਕਰ ਸਿੰਘ, ਸਵਰਨ ਸਿੰਘ, ਹਰਜੋਤ ਸਿੰਘ ਮੋਜੂਦ ਰਹੇ ।

You May Also Like