ਗੁਰੂਹਰਸਹਾਏ ਚ ਜ਼ਮੀਨ ਪਿੱਛੇ ਮਾਮੇ ਵੱਲੋਂ ਆਪਣੇ ਭਾਣਜੇ ਦਾ ਗੋਲੀ ਮਾਰ ਕੇ ਕਤਲ

ਫਿਰੋਜ਼ਪੁਰ, 11 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਫਿਰੋਜ਼ਪੁਰ ‘ਚ ਮਾਮੇ ਵੱਲੋਂ ਆਪਣੇ ਭਾਣਜੇ ਨੂੰ ਜ਼ਮੀਨ ਪਿੱਛੇ ਮੌਤ ਦੇ ਘਾਟ ਉਤਾਰ ਦੇਣ ਦੀ ਖਬਰ ਸਾਹਮਣੇ ਆਈ ਹੈ। ਮਾਮਲਾ ਹਲਕਾ ਗੁਰੂਹਰਸਹਾਏ ਦੇ ਪਿੰਡ ਸੈਦੇ ਕੇ ਮੋਹਨ ਦੀ ਹੈ, ਜਿਥੇ ਮਾਮੇ ਨੇ ਆਪਣੇ ਭਾਣਜੇ ਦਾ ਗੋਲੀ ਮਾਰ ਕੇ ਕਤਲ ਕਰ ਦਿੱਤੀ। ਪਤਾ ਲੱਗਾ ਹੈ ਕਿ ਮਾਮਲਾ ਜ਼ਮੀਨੀ ਵਿਵਾਦ ਦਾ ਹੈ। ਸ਼ਨੀਵਾਰ ਨੂੰ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਾਲੇ ਬਹਿਸ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਮਾਮੇ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ :  ਅੰਮ੍ਰਿਤਸਰ ਦੇ ਸਠਿਆਲਾ ‘ਚ ਇਕ ਔਰਤ ਦਾ ਗੋਲੀਆਂ ਮਾਰ ਕੇ ਕਤਲ

ਮ੍ਰਿਤਕ ਨੌਜਵਾਨ ਦੀ ਪਛਾਣ ਕੁਲਬੀਰ ਸਿੰਘ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਕੁਲਬੀਰ ਦੇ ਮਾਮਲੇ ਨੂੰ ਲੈ ਕੇ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਇਸ ਦੌਰਾਨ ਕੁਝ ਪੈਸਿਆਂ ਦਾ ਲੈਣ। ਦੋਵਾਂ ਵਿਚਾਲੇ ਝੜਪ ਦੌਰਾਨ ਚਾਚੇ ਵੱਲੋਂ ਗੋਲੀ ਚਲਾਈ ਗਈ। ਫਿਲਹਾਲ ਪੁਲਿਸ ਨੇ ਕੁਲਬੀਰ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ ਧਾਰਾ 302 ਤਹਿਤ ਮਾਮਲਾ ਦਰਜ ਕੀਤਾ ਜਾਵੇਗਾ।

You May Also Like