ਗੁਰੂ ਹਰਸਹਾਏ ਹਲਕੇ ਦੇ ਲੋਕਾਂ ਦੇ ਹਰ ਦੁੱਖ ਸੁੱਖ ਵਿੱਚ ਹਾਜ਼ਰ ਹੁੰਦੇ ਹਨ ਰਮਿੰਦਰ ਆਂਵਲਾ – ਸਰਪੰਚ ਗੁਰਪ੍ਰੀਤ ਸਿੰਘ ਅਵਾਨ

ਮਮਦੋਟ 10 ਅਕਤੂਬਰ (ਲਛਮਣ ਸਿੰਘ ਸੰਧੂ) – ਕਾਂਗਰਸ ਪਾਰਟੀ ਦੇ ਸਾਬਕਾ ਯੂਥ ਪ੍ਰਧਾਨ ਅਤੇ ਹਲਕਾ ਜਲਾਲਾਬਾਦ ਤੋ ਸਾਬਕਾ ਵਿਧਾਇਕ ਰਮਿੰਦਰ ਆਵਲਾ ਗੁਰੂ ਹਰਸਹਾਏ ਦੇ ਹਲਕੇ ਦੇ ਕਾਂਗਰਸ ਪਾਰਟੀ ਦੇ ਹਰ ਵਰਕਰ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੇ ਦੁੱਖ ਸੁੱਖ ਵਿੱਚ ਹਰ ਟਾਈਮ ਹਾਜ਼ਰ ਰਹਿੰਦੇ ਹਨ ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਪਿੰਡ ਅਵਾਨ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਉਹਨਾਂ ਕਿਹਾ ਕਿ ਜੇਕਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਫਿਰੋਜ਼ਪੁਰ ਤੋ ਰਮਿੰਦਰ ਆਂਵਲਾ ਨੂੰ ਕਾਂਗਰਸ ਹਾਈਕਮਾਂਡ ਟਿਕਟ ਦੇਂਦੀ ਹੈ ਤਾ ਆਂਵਲਾ ਜੀ ਵੱਡੇ ਫ਼ਰਕ ਨਾਲ ਫਿਰੋਜ਼ਪੁਰ ਤੋ ਜਿੱਤ ਪ੍ਰਾਪਤ ਕਰਨਗੇ ਕਿਉਂਕਿ ਕਿ ਆਂਵਲਾ ਜੀ ਹਰ ਇੱਕ ਦੇ ਹਰਮਨ ਪਿਆਰੇ ਨੇਤਾ ਹਨ ਅਤੇ ਆਪਣੇ ਪਾਰਟੀ ਵਰਕਰਾਂ ਨਾਲ ਹਰ ਦੁੱਖ ਸੁੱਖ ਵਿੱਚ ਖੜਦੇ ਹਨ।

You May Also Like