ਛੇ ਮਹੀਨੇ ਪਹਿਲਾਂ ਅਮਰੀਕਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਆਦਮਪੁਰ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਵਿਦੇਸ਼ਾਂ ਤੋਂ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਮੰਦਭਾਗੀ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਦਮਨਜੋਤ ਸਿੰਘ ਪੁੱਤਰ ਬਲਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਜਲੰਧਰ ਦੇ ਪਿੰਡ ਪਧਿਆਣਾ ਦਾ ਰਹਿਣ ਵਾਲਾ ਸੀ। ਮ੍ਰਿਤਕ ਕਰੀਬ ਛੇ ਮਹੀਨੇ ਪਹਿਲਾਂ 40 ਲੱਖ ਰੁਪਏ ਦੇ ਕਰੀਬ ਕਰਜ਼ਾ ਲੈਕੇ ਵਿਦੇਸ਼ (ਅਮਰੀਕਾ) ਗਿਆ ਸੀ। 20 ਸਤੰਬਰ ਨੂੰ ਕਰੀਬ 10 ਵਜੇ ਅਮਰੀਕਾ ਤੋਂ ਦਮਨਜੋਤ ਸਿੰਘ ਦੇ ਘਰ ਵਾਲਿਆਂ ਨੂੰ ਫੋਨ ਆਇਆ ਕਿ ਉਸ ਦੀ ਦਿਲ ਦਾ ਦੌਰਾਨ ਪੈਣ ਨਾਲ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ ਦਮਨਜੋਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

You May Also Like