ਜਥੇ.ਸਵਰਨ ਹਰੀਪੁਰਾ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁੱਕਤ

ਅੰਮ੍ਰਿਤਸਰ 28 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ ਅਤੇ ਪਾਰਟੀ ਲਈ ਅਨੇਕਾਂ ਵਾਰ ਜ਼ੇਲ੍ਹ ਕੱਟਣ ਵਾਲੇ ਆਗੂ ਜਥੇ ਸਵਰਨ ਸਿੰਘ ਹਰੀਪੁਰਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਕੌਮੀ ਮੀਤ ਪ੍ਰਧਾਨ ਨਿਯੁੱਕਤ ਕੀਤਾ ਹੈ.ਜਥੇ. ਹਰੀਪੁਰਾ ਨੇ ਅਕਾਲੀ ਦਲ ਵੱਲੋਂ ਲਗਾਏ ਗਏ ਮੋਰਚਿਆਂ ਵਿੱਚ ਵੱਧ-ਚੜ੍ਹਕੇ ਹਿੱਸਾ ਲਿਆ ਅਤੇ ਪਾਰਟੀ ਵੱਲੋਂ ਦਿੱਤੇ ਜਾਂਦੇ ਪ੍ਰੋਗਰਾਮਾਂ ਵਿੱਚ ਅਪਣੇ ਸਾਥੀਆਂ ਨਾਲ ਵੱਧ ਤੋਂ ਵੱਧ ਸ਼ਮੂਲਿਅਤ ਕੀਤੀ।

ਅਪਣੀ ਨਿਯੁੱਕਤੀ ਲਈ ਜਥੇ.ਹਰੀਪੁਰਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ,ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਮੰਤਰੀ ਜਥੇ.ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ, ਸ੍ਰ. ਬਾਦਲ ਦੇ ੳ.ਐਸ.ਡੀ ਚਰਨਜੀਤ ਸਿੰਘ ਬਰਾੜ ਅਤੇ ਜ਼ਿਲ੍ਹਾਂ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਪੀ ਗਈ ਸੇਵਾ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਚੜ੍ਹਦੀ ਕਲ੍ਹਾ ਲਈ ਰਾਤ ਦਿਨ ਇਕ ਕਰ ਦੇਣਗੇ।

ਉਨ੍ਹਾਂ ਕਿਹਾ ਕਿ ਪਾਰਟੀ ਦੀ ਲੋਕ ਸਭਾ ਚੋਣਾਂ ਵਿੱਚ ਜਿੱਤ ਦਿਵਾਉਣਾ ਉਨ੍ਹਾਂ ਦਾ ਸਭ ਤੋਂ ਪਹਿਲਾ ਟੀਚਾ ਹੋਵੇਗਾ ਅਤੇ ਪਾਰਟੀ ਲਈ ਕਿਸੇ ਵੀ ਕੁਰਬਾਨੀ ਕਰਨ ਤੋਂ ਉਹ ਪਿਛੇ ਨਹੀਂ ਹਟਨਗੇ।ਇਸ ਮੌਕੇ ਸੁਖਬੀਰ ਸਿੰਘ ਬਾਦਲ ਦੇ ੳ.ਐਸ.ਡੀ ਚਰਨਜੀਤ ਸਿੰਘ ਬਰਾੜ ਨੇ ਜਥੇ.ਹਰੀਪੁਰਾ ਨੂੰ ਨਿਯੁੱਕਤੀ ਪੱਤਰ ਦਿੱਤਾ।ਇਸ ਮੌਕੇ ਅਮਰਜੀਤ ਸਿੰਘ ਪੰਜਵੜ ਪ੍ਰਧਾਨ ਸਰਕਲ ਹਰੀਪੁਰਾ,ਇਕਬਾਲ ਸਿੰਘ,ਬਲਬੀਰ ਸਿੰਘ ਆਦਿ ਹਾਜ਼ਰ ਸਨ।

You May Also Like