ਜਰਮਨੀ ਚ ਹੁਸ਼ਿਆਰਪੁਰ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਹੁਸ਼ਿਆਰਪੁਰ, 23 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ‘ਤੋਂ ਵਿਦੇਸ਼ ਨੌਜਵਾਨਾਂ ਦੀਆਂ ਮੌਤ ਦੀਆਂ ਖਬਰਾਂ ਹਰ ਰੋਜ਼ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਜਰਮਨੀ ਤੋਂ ਸਾਹਮਣੇ ਆਇਆ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਵਿਅਕਤੀ ਦੇ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਹਿਚਾਣ ਅਸ਼ੋਕ ਕੁਮਾਰ ਉਮਰ 32 ਸਾਲ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ ‘ਚ ਨਿਹੰਗਾਂ ਤੇ ਪੁਲਿਸ ਵਿਚਾਲੇ ਹੋਈ ਫਾਇਰਿੰਗ, ਇੱਕ ਕਾਂਸਟੇਬਲ ਦੀ ਮੌਤ

ਜਾਣਕਾਰੀ ਅਨੁਸਾਰ ਮ੍ਰਿਤਕ ਹੁਸ਼ਿਆਰਪੁਰ ਦੇ ਕਸਬਾ ਦਾਤਾਰਪੁਰ ਦੇ ਨਜ਼ਦੀਕੀ ਪਿੰਡ ਰੇਪਰ ਦਾ ਰਹਿਣ ਵਾਲਾ ਸੀ। ਅਸ਼ੋਕ ਕੁਮਾਰ 12 ਸਾਲ ਪਹਿਲਾ ਜਰਮਨੀ ਗਿਆ ਸੀ। ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ ਦੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

You May Also Like