ਜਲੰਧਰ, 15 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਜਲੰਧਰ ਵਿੱਚ ਕਾਲੀਆ ਕਲੋਨੀ ਦੇ ਸਾਹਮਣੇ ਇਕ ਭਿਆਨਕ ਸੜਕ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਔਰਤ ਅਤੇ ਦੋ ਪੁਰਸ਼ ਸ਼ਾਮਲ ਹਨ।
ਇਹ ਵੀ ਖਬਰ ਪੜੋ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ
ਉਕਤ ਕਾਰ ਸੜਕ ਕਿਨਾਰੇ ਖੜ੍ਹੀ ਪਰਾਲੀ ਨਾਲ ਭਰੀ ਟਰਾਲੀ ਨਾਲ ਟਕਰਾ ਗਈ। ਜਿਸ ‘ਚ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਥਾਣਾ-1 ਦੀ ਪੁਲਿਸ ਘਟਨਾ ਵਾਲੀ ਥਾਂ ‘ਤੇ ਜਾਂਚ ਲਈ ਪਹੁੰਚੀ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਸੋਮਵਾਰ ਦੁਪਹਿਰ ਨੂੰ ਵਾਪਰਿਆ।
ਜਦੋਂ ਕਾਰ ਸਵਾਰ ਅੰਮ੍ਰਿਤਸਰ ਤੋਂ ਪਠਾਨਕੋਟ ਚੌਕ ਵੱਲ ਆ ਰਹੇ ਸਨ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਟਰੈਕਟਰ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਘਟਨਾ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੇ ਕਿਸੇ ਤਰ੍ਹਾਂ ਤਿੰਨਾਂ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਤਿੰਨਾਂ ਦੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।