ਜਲੰਧਰ ਚ ਡੀ.ਐੱਸ.ਪੀ ਦੀ ਨਹਿਰ ਕੋਲੋਂ ਮਿਲੀ ਲਾਸ਼

ਜਲੰਧਰ, 1 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਜਲੰਧਰ ‘ਚ ਬਸਤੀ ਬਾਵਾ ਖੇਲ ਨਹਿਰ ਨੇੜਿਓਂ ਅਰਜੁਨ ਅਵਾਰਡੀ ਡੀਐੱਸਪੀ ਦੀ ਲਾਸ਼ ਸ਼ੱਕੀ ਹਾਲਾਤਾਂ ‘ਚ ਮਿਲਣ ‘ਤੇ ਇਲਾਕੇ ‘ਚ ਸਨਸਨੀ ਫੈਲ ਗਈ। ਮੁਢਲੀ ਜਾਂਚ ਦੌਰਾਨ ਪੁਲਿਸ ਨੂੰ ਲਾਸ਼ ਦੇ ਨੇੜਿਓਂ ਇਕ ਪਰਸ ਮਿਲਿਆ, ਜਿਸ ‘ਚ ਪੰਜਾਬ ਪੁਲਿਸ ਦੇ ਡੀਐੱਸਪੀ ਦਲਵੀਰ ਸਿੰਘ ਦਿਓਲ ਦਾ ਆਈ ਕਾਰਡ ਮਿਲਿਆ ਹੈ, ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾ ਕੇ ਪੁਲਿਸ ਜਾਂਚ ‘ਚ ਜੁਟ ਗਈ ਹੈ।

ਇਹ ਵੀ ਖਬਰ ਪੜੋ : ਪੰਜਾਬ ਸਰਕਾਰ ਵੱਲੋਂ ਇੰਨਾ 5 ਸੀਨੀਅਰ ਆਈ.ਏ.ਐੱਸ. ਅਧਿਕਾਰੀਆਂ ਨੂੰ ਮਿਲੀ ਤਰੱਕੀ

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਨੁਸਾਰ ਦਲਵੀਰ ਸਿੰਘ ਨੂੰ ਐਤਵਾਰ ਰਾਤ ਉਨ੍ਹਾਂ ਦੇ ਜਾਣਕਾਰਾਂ ਵੱਲੋਂ ਉਤਾਰਨ ਤੋਂ ਬਾਅਦ ਇਕ ਵਾਹਨ ਨੇ ਟੱਕਰ ਮਾਰੀ ਹੈ। ਜਦਕਿ ਰਿਪੋਰਟਾਂ ਅਨੁਸਾਰ ਉਨ੍ਹਾਂ ਨੂੰ ਬੱਸ ਸਟੈਂਡ ਨੇੜੇ ਉਤਾਰਿਆ ਗਿਆ ਸੀ ਤੇ ਉਨ੍ਹਾਂ ਦੀ ਲਾਸ਼ ਬਸਤੀ ਬਾਵਾ ਖੇਲ ਨੇੜੇ ਮਿਲੀ। ਪੁਲਿਸ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਿਨ੍ਹਾਂ ਵਿਅਕਤੀਆਂ ਨੂੰ ਆਖਰੀ ਵਾਰ ਡੀਐਸਪੀ ਨਾਲ ਦੇਖਿਆ ਗਿਆ ਸੀ, ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।

You May Also Like