ਜਲੰਧਰ, 13 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਜਲੰਧਰ ਜ਼ਿਲ੍ਹੇ ‘ਚ ਦੀਵਾਲੀ ਦੀ ਰਾਤ ਨੂੰ ਵੱਡੀ ਵਾਰਦਾਤ ਨੂੰ ਅੰਜਾਮ ਦਿਤਾ ਗਿਆ। ਇੱਥੇ ਲਾਂਬੜਾ ਥਾਣਾ ਖੇਤਰ ਦੇ ਪਿੰਡ ਲੱਲੀਆਂ ਖੁਰਦ ‘ਚ ਦੀਵਾਲੀ ਦੀ ਰਾਤ ਨੂੰ ਪਤਨੀ ਨੇ ਆਪਣੇ ਹੀ ਪਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਕਟੜਾ ਦੂਲੋ ਇਲਾਕੇ ਚ ਚੱਲੀਆਂ ਗੋਲੀਆਂ, ਇਕ ਨੌਜਵਾਨ ਦੀ ਮੌਤ
ਮ੍ਰਿਤਕ ਦੀ ਪਛਾਣ ਮੱਸੀ ਮਨਸੂਰ ਵਜੋਂ ਹੋਈ ਹੈ, ਜਿਸ ਦੇ 4 ਬੱਚੇ ਸਨ ਅਤੇ ਉਹ ਆਪਣੇ ਪਰਿਵਾਰ ਸਮੇਤ ਇਕ ਕਿਸਾਨ ਦੇ ਘਰ ਵਿਚ ਰਹਿੰਦਾ ਸੀ। ਇਸ ਕਤਲ ਦੀ ਸੂਚਨਾ ਲਾਂਬੜਾ ਥਾਣਾ ਪੁਲਿਸ ਨੂੰ ਮਿਲੀ ਤਾਂ ਪੁਲਿਸ ਪ੍ਰਸ਼ਾਸਨ ‘ਚ ਹੜਕੰਪ ਮੱਚ ਗਿਆ। ਮੌਕੇ ‘ਤੇ ਐਸ.ਐਚ.ਓ. ਅਮਨ ਸੈਣੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਪੁਲਿਸ ਮ੍ਰਿਤਕ ਮੱਸੀ ਮਨਸੂਰ ਦੀ ਪਤਨੀ ਦੀ ਭਾਲ ਵਿੱਚ ਲੱਗੀ ਹੋਈ ਹੈ।