ਜਲੰਧਰ: SHO ਰਾਜੇਸ਼ ਕੁਮਾਰ ਅਰੋੜਾ ਰਿਸ਼ਵਤ ਲੈਣ ਦੇ ਮਾਮਲੇ ਚ ਗ੍ਰਿਫਤਾਰ

ਜਲੰਧਰ, 8 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਜਲੰਧਰ ਦੇ ਰਾਮਾਮੰਡੀ ਥਾਣੇ ਦੇ ਐਸਐਚਓ ਰਾਜੇਸ਼ ਕੁਮਾਰ ਅਰੋੜਾ ਨੂੰ ਕਮਿਸ਼ਨਰੇਟ ਪੁਲਿਸ ਨੇ ਰਿਸ਼ਵਤ ਲੈਣ ਦੇ ਇਕ ਮਾਮਲੇ ਵਿਚ ਹਿਰਾਸਤ ਵਿਚ ਲਿਆ ਹੈ। ਐਫਆਈਆਰ ਵਿੱਚ ਐਸਐਚਓ ਦੇ ਦੋ ਸਾਥੀ ਮੁਲਾਜ਼ਮਾਂ ਦਾ ਨਾਮ ਵੀ ਦਰਜ ਕੀਤਾ ਗਿਆ ਹੈ। ਇਨ੍ਹਾਂ ਦੀ ਪਛਾਣ ਸੰਦੀਪ ਅਤੇ ਅਨਵਰ ਵਜੋਂ ਹੋਈ ਹੈ। ਇੰਸਪੈਕਟਰ ਰਾਜੇਸ਼ ਅਰੋੜਾ ਵੱਲੋਂ ਸਪਾ ਸੈਂਟਰ ਦੇ ਮਾਲਕ ਤੋਂ ਕਰੀਬ 2.50 ਲੱਖ ਰੁਪਏ ਰਿਸ਼ਵਤ ਵਜੋਂ ਲਏ ਗਏ ਸਨ। ਇਸ ਮਾਮਲੇ ਵਿਚ ਉਸ ਨੂੰ ਆਪਣੇ ਹੀ ਅਧਿਕਾਰੀਆਂ ਨੇ ਹਿਰਾਸਤ ਵਿਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਹਿਰਾਸਤ ਵਿਚ ਲੈ ਕੇ ਨਵੀ ਬਾਰਾਦਰੀ ਥਾਣੇ ਲਿਆਂਦਾ ਗਿਆ ਹੈ।

You May Also Like