ਅੰਮ੍ਰਿਤਸਰ, 28 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਇਕ ਜਰੂਰੀ ਮੀਟਿੰਗ ਬਲਾਕ ਤਰਸਿੱਕਾ ਦੇ ਪ੍ਰਧਾਨ ਮੁਖਤਾਰ ਸਿੰਘ ਧਰਮੂਚੱਕ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਅੰਮ੍ਰਿਤਸਰ ਦਿਹਾਤੀ ਤੇ ਮੀਤ ਪ੍ਰਧਾਨ ਸੰਦੀਪ ਸਿੰਘ ਕੱਥੂਨੰਗਲ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ,ਮੀਟਿੰਗ ਦੀ ਸੁਰੂਆਤ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕੋਟਿ-ਕੋਟਿ ਪ੍ਰਣਾਮ ਕੀਤਾ।
ਉਪਰੰਤ ਸੰਦੀਪ ਸਿੰਘ ਕੱਥੂਨੰਗਲ ਨੇ ਸੰਬੋਧਨ ਕਰਦਿਆਂ ਪੰਜਾਬ ਦੀ ਭਗਵੰਤ ਸਿੰਘ ਮਾਨ ਨੂੰ ਅੜੇ ਹੱਥੀ ਲੈਦਿਆ ਕਿਹਾ ਕਿ ਮਾਨ ਸਰਕਾਰ ਨੂੰ ਯੂਨੀਅਨ 19 ਵਾਰ ਮੀਟਿੰਗਾਂ ਦੇ ਚੁੱਕੀ ਹੈ ਪਰ ਸਰਕਾਰ ਦੇ ਅਧਿਕਾਰੀ ਮੀਟਿੰਗਾ ਨਹੀਂ ਕਰ ਰਹੀ ਅਤੇ ਚੋਣਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾ ਨੂੰ ਪੱਕਿਆ ਕਰਨ ਦੇ ਕੀਤੇ ਵਾਅਦਿਆ ਤੋਂ ਭੱਜ ਰਹੀ ਹੈ। ਜਿਸ ਨੂੰ ਲੈ ਕਿ 30 ਦਸੰਬਰ ਨੂੰ ਪੰਜਾਬ ਪੱਧਰ ਤੇ ਸਰਕਾਰ ਦੇ ਅਰਥੀਆਂ ਫੂਕ ਮੁਜਾਹਰੇ ਕੀਤੇ ਜਾਣਗੇ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪਲਵਿੰਦਰ ਸਿੰਘ,ਹਰਬਿੰਦਰ ਸਿੰਘ,ਕੁਲਵੰਤ ਸਿੰਘ,ਜਗਰੂਪ ਸਿੰਘ ਆਦਿ ਮੌਜੂਦ ਸਨ।