ਅੰਮ੍ਰਿਤਸਰ, 7 ਸਤੰਬਰ (ਵਿਨੋਦ ਕੁਮਾਰ) – ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋ ਪਿਛਲੇ ਸਮੇ ਦੌਰਾਨ ਪੁਨਰਗਠਨ ਦੇ ਨਾਂ ਹੇਠ ਵੱਖ ਵੱਖ ਕੈਟਾਗਰੀਆਂ ਦੀਆਂ ਹਜਾਰਾਂ ਦੀ ਗਿਣਤੀ ਵਿੱਚ ਅਸਾਮੀਆਂ ਖਤਮ ਕਰ ਦਿੱਤੀਆਂ ਗਈਆਂ ਹਨ ਜਿਸ ਕਾਰਨ ਫੀਲਡ ਵਿੱਚ ਕੰਮ ਕਰਦੇ ਵੱਖ ਵੱਖ ਵਰਗਾਂ ਦੇ ਮੁਲਾਜਮਾਂ ਵਿੱਚ ਹਾਹਾਕਾਰ ਮੱਚੀ ਹੋਈ ਹੈ ਜਿਸ ਦੇ ਰੋਸ ਵਜੋਂ ਪੀ ਡਬਲਿਊ ਡੀ ਫੀਲਡ ਅਤੇ ਵਰਕਸ਼ਾਪ ਵਰਕਰਜ ਯੂਨੀਅਨ ਪੰਜਾਬ ਵਲੋਂ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਦੇ ਦਫ਼ਤਰ ਸਾਹਮਣੇ ਮਿੱਤੀ 12/9/2023 ਨੂੰ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਇਸ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਸੂਬਾਈ ਆਗੂ ਜਤਿੰਦਰ ਸਿੰਘ ਔਲ਼ਖ ਨੇ ਦੱਸਿਆ ਜਦੋਂ ਪੰਜਾਬ ਦੀ ਮੌਜੂਦਾ ਸਰਕਾਰ ਨੌਜਵਾਨਾਂ ਨੂੰ ਨਵੇਂ ਰੁਜਗਾਰ ਦੇਣ ਦੇ ਦਾਅਵੇ ਕਰ ਰਹੀ ਹੈ ਉਸ ਸਮੇ ਇਹ ਅਧਿਕਾਰੀ ਹਜ਼ਾਰਾ ਹੀ ਅਸਾਮੀਆਂ ਖਤਮ ਕਰਕੇ ਨੌਜਵਾਨਾਂ ਦਾ ਭਵਿੱਖ ਹਨੇਰਾ ਕਰ ਰਿਹਾ ਹੈ।
ਇਥੇ ਇਹ ਜ਼ਿਕਰਯੋਗ ਹੈ ਕਿ ਜਲ ਸਰੋਤ ਵਿਭਾਗ ਅੰਦਰ ਸਨ 2020 ਤੱਕ ਵੱਖ ਵੱਖ ਕੈਟਾਗਰੀਆਂ ਦੀਆਂ ਕੁੱਲ 24000 ਅਸਾਮੀਆਂ ਸਨ।ਇਸ ਤੋਂ ਬਾਅਦ ਦੋ ਵਾਰ ਪੁਨਰਗਠਨ ਦੇ ਨਾਂ ਹੇਠ ਲੱਗਭੱਗ 12000 ਅਸਾਮੀਆਂ ਖਤਮ ਕਰਕੇ ਵਿਭਾਗ ਦੀਆਂ ਪੋਸਟਾ ਦੀ ਗਿਣਤੀ ਘਟਾਕੇ ਅੱਧੀ ਕਰ ਦਿੱਤੀ ਗਈ ਹੈ ਜਿਸ ਕਾਰਨ ਫੀਲਡ ਵਿੱਚ ਮੁਲਾਜ਼ਮਾਂ ਦੀ ਗਿਣਤੀ ਬਹੁਤ ਘੱਟ ਗਈ ਹੈ ਮਿਸਾਲ ਦੇ ਤੌਰ ਤੇ ਪੁਨਰਗਠਨ ਦੇ ਨਾਂ ਹੇਠ ਬੇਲਦਾਰਾਂ ਦੀਆਂ ਆਸਾਮੀਆਂ 7200 ਤੋਂ ਘਟਾ ਕੇ 3200 ਕਰ ਦਿੱਤੀਆਂ ਗਈਆਂ ਹਨ। ਇਸ ਵਾਰ ਹੜਾ ਵਿੱਚ ਵੱਧ ਨੁਕਸਾਨ ਹੋਣ ਦਾ ਇੱਕ ਵੱਡਾ ਕਾਰਨ ਮੁਲਾਜਮਾਂ ਦਾ ਨਾਂ ਹੋਣਾ ਵੀ ਹੈ ਮਾਈਨਿੰਗ ਵਿਭਾਗ ਦਾ ਕੰਮ ਵੀ ਜਲ ਸਰੋਤ ਵਿਭਾਗ ਕੋਲ ਹੋਣ ਕਾਰਨ ਮਾਇਨਿੰਗ ਦਾ ਕੰਮ ਵੀ ਜਲ ਸਰੋਤ ਵਿਭਾਗ ਦੇ ਮੁਲਾਜ਼ਮ ਹੀ ਕਰ ਰਹੇ ਹਨ ਜਦ ਕਿ ਮਾਇਨਿੰਗ ਵਿਭਾਗ ਅੰਦਰ ਮੁਲਾਜਮਾਂ ਦੀ ਕੋਈ ਭਰਤੀ ਨਹੀਂ ਕੀਤੀ ਗਈ।
ਇਸ ਤੋ ਇਲਾਵਾ ਦਰਜਾ ਤਿੰਨ ਅਤੇ ਦਰਜਾ ਚਾਰ ਦੇ ਫੀਲਡ ਕਰਮਚਾਰੀਆਂ ਨੂੰ ਪਿਛਲੇ ਲੰਬੇ ਸਮੇਂ ਤੋਂ ਵਰਦੀਆਂ ਨਹੀਂ ਦਿੱਤੀਆਂ ਜਾ ਰਹੀਆਂ, ਦਰਜਾ ਤਿੰਨ ਅਤੇ ਦਰਜਾ ਚਾਰ ਦੇ ਫੀਲਡ ਮੁਲਾਜ਼ਮਾਂ ਦੇ ਕੋਈ ਤਰੱਕੀ ਦੀ ਵਿਵਸਥਾ ਨਹੀਂ ਮੁਲਾਜ਼ਮ ਜਿਸ ਪੋਸਟ ਤੇ ਲੱਗਦਾ ਹੈ ਉਸੇ ਤੇ ਹੀ ਰਿਟਾਇਰ ਹੋ ਜਾਂਦਾ ਹੈ, ਨਹਿਰੀ ਕਲੋਨੀਆਂ ਵਿੱਚ ਰਿਹਾਇਸ਼ੀ ਕੁਆਟਰਾਂ ਦੀ ਮੁਰੰਮਤ ਕਰਵਾਈ ਜਾਵੇ, ਡੈਮਾ ਅਤੇ ਹੈਡਾਂ ਉਤੇ ਲਾਈਟਾਂ ਅਤੇ ਪੀਣ ਵਾਲੇ ਪਾਣੀ ਅਤੇ ਕੁਆਟਰਾਂ ਦੀ ਮੁਰੰਮਤ ਕਰਵਾਈ ਜਾਵੇ, ਜਲ ਸਰੋਤ ਵਿਭਾਗ ਅੰਦਰ ਪੁਨਰਗਠਨ ਕਾਰਨ ਖਤਮ ਕੀਤੀਆਂ ਗਈਆਂ ਅਸਾਮੀਆਂ ਬਹਾਲ ਕੀਤੀਆਂ ਜਾਣ ,ਜਿਨਾਂ ਚਿਰ ਉਹ ਨਹੀਂ ਹੋ ਜਾਂਦੀਆ ਪੁਨਰਗਠਨ ਦੇ ਅਮਲ ਤੇ ਰੋਕ ਲਗਾਈ ਜਾਵੇ ,ਜਲ ਸਰੋਤ ਵਿਭਾਗ ਅੰਦਰ ਖਾਲੀ ਅਸਾਮੀਆਂ ਨੂੰ ਰੈਗੂਲਰ ਭਰਤੀ ਰਾਹੀਂ ਪੁਰ ਕੀਤਾ ਜਾਵੇ।ਪੀ ਡਬਲਿਊ ਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਅਮਿ੍ਤਸਰ ਦੇ ਪ੍ਰਮੁੱਖ ਆਗੂਆਂ ਵੱਲੋ 12 ਸਤੰਬਰ ਦੇ ਰੋਸ ਧਰਨੇ ਦੀ ਤਿਆਰੀਆਂ ਸੰਬੰਧੀ ਮੀਟਿੰਗ ਕੀਤੀ ਗਈ ਜਿਸ ਵਿੱਚ ਮੌਕੇ ਅੰਗਰੇਜ਼ ਸਿੰਘ, ਸੰਜਿਵ ਕੁਮਾਰ, ਇੰਦਰਜੀਤ ਰਿਸ਼ੀ, ਅਵਤਾਰ ਸਿੰਘ, ਰਸਾਲ ਸਿੰਘ, ਸਰਬਜੀਤ ਸਿੰਘ,ਪਲਵਿੰਦਰ ਸਿੰਘ, ਗੁਰਮੀਤ ਸਿੰਘ,ਦਲਬੀਰ ਸਿੰਘ ਤੋਂ ਇਲਾਵਾ ਅੰਮ੍ਰਿਤਸਰ ਨਾਲ ਸੰਬੰਧਿਤ ਸਾਰੀਆਂ ਬ੍ਰਾਂਚਾਂ ਤੋਂ ਵੱਡੀ ਗਿਣਤੀ ਵਿਚ ਸਾਮਲ ਹੋਏ ਸਾਥੀਆਂ ਨੇ ਧਰਨੇ ਵਿੱਚ ਵਧ ਚੜ੍ਹ ਕੇ ਪਹੁੰਚਣ ਦਾ ਵਿਸਵਾਸ਼ ਦਿਵਾਇਆ ਹੈ।