ਜ਼ੀਰਾ, 8 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਜ਼ੀਰਾ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਮੋਗਾ ਮੱਖੂ ਰੋਡ ਉਤੇ ਪਿੰਡ ਲਹਿਰਾਂ ਕੋਲ ਹੋਏ ਸੜਕ ਹਾਦਸੇ ਵਿਚ ਪਿਓ-ਪੁੱਤ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜ਼ੀਰਾ ਦੇ ਪਿੰਡ ਬੂਲੇ ਦੇ ਪਿਓ-ਪੁੱਤ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮੱਸਿਆ ‘ਤੇ ਰਸਦ ਚੜ੍ਹਾਉਣ ਲਈ ਗੁਰਦੁਆਰਾ ਭੱਟ ਸਾਹਿਬ ਪੱਟੀ ਵਿਖੇ ਮੱਥਾ ਟੇਕਣ ਜਾ ਰਹੇ ਸਨ ਕਿ ਪਿੰਡ ਲਹਿਰਾ ਕੋਲ ਸਾਹਮਣੇ ਤੋਂ ਆਉਂਦੀ ਕਾਰ ਨਾਲ ਸਿੱਧੀ ਟੱਕਰ ਹੋ ਗਈ।
ਇਸ ਦੌਰਾਨ ਬਲਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦੇ ਬੇਟੇ ਗੁਰਵਿੰਦਰ ਸਿੰਘ ਨੂੰ ਮੱਖੂ ਵਿਖੇ ਪ੍ਰਾਈਵੇਟ ਹਸਪਤਾਲ ਵਿਖੇ ਲਿਆਂਦਾ ਗਿਆ। ਇਥੋਂ ਡਾਕਟਰਾਂ ਵਲੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਫਰੀਦਕੋਟ ਲਈ ਰਵਾਨਾ ਕਰ ਦਿੱਤਾ ਗਿਆ, ਜਿਸ ਦੀ ਵੀ ਜ਼ੀਰਾ ਨਜ਼ਦੀਕ ਰਸਤੇ ਵਿਚ ਮੌਤ ਹੋ ਗਈ। ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ। ਮੌਤਾਂ ਹੋਣ ਉਤੇ ਪਿੰਡ ਵਿਚ ਸੋਗ ਦੀ ਲਹਿਰ