ਜੰਡਿਆਲਾ ਗੁਰੂ ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ, ਨਾਮੀ ਗੈਂਗਸਟਰ ਕੀਤਾ ਢੇਰ

ਅੰਮ੍ਰਿਤਸਰ, 20 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਅੰਮ੍ਰਿਤਸਰ ਪੁਲਿਸ ਵੱਲੋਂ ਨਾਮੀ ਗੈਂਗਸਟਰ ਐਨਕਾਉਂਟਰ ਕੀਤਾ ਗਿਆ ਹੈ। ਇਹ ਮੁਲਜ਼ਮ ਕਈ ਮਾਮਲਿਆਂ ਵਿਚ ਲੋੜੀਂਦਾ ਸੀ। ਜੰਡਿਆਲਾ ਗੁਰੂ ‘ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਹੈ। ਪੁਲਿਸ ਨੇ ਜਵਾਬੀ ਕਾਰਵਾਈ ਵਿਚ ਗੈਂਗਸਟਰ ਨੂੰ ਮਾਰ ਮੁਕਾਇਆ ਹੈ। ਗੈਂਗਸਟਰ ਅੰਮ੍ਰਿਤਪਾਲ ਅਮਰੀ ਨੂੰ ਪੁਲਿਸ ਇਥੇ ਕਿਸੇ ਕੇਸ ਵਿਚ ਲੈ ਕੇ ਆਈ ਸੀ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਇਸ ਦੌਰਾਨ ਪੁਲਿਸ ਦੀ ਕਾਰਵਾਈ ਵਿਚ ਮਾਰਿਆ ਗਿਆ।

ਇਹ ਵੀ ਖਬਰ ਪੜੋ : ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ (20 ਦਸੰਬਰ 2023)

ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਤੇ ਹਥਿਆਰਾਂ ਦੀ ਰਿਕਵਰੀ ਲਈ ਪੁਲਿਸ ਇਸ ਗੈਂਗਸਟਰ ਨੂੰ ਇਥੇ ਲਿਆਈ ਸੀ। ਰਿਕਵਰੀ ਦੌਰਾਨ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ ਤੇ ਹੱਥਕੜੀਆਂ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਦੀ ਕਾਰਵਾਈ ਵਿਚ ਮਾਰਿਆ ਗਿਆ।

You May Also Like