ਜੰਡਿਆਲਾ ਗੁਰੂ, 27 ਅਗਸਤ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਵੱਡੀ ਵਾਰਦਾਤ ਵਾਪਰੀ ਹੈ। ਇਥੇ ਅਣਪਛਾਤੇ ਵਿਅਕਤੀਆਂ ਨੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਹੈ।ਜਾਣਕਾਰੀ ਅਨੁਸਾਰ ਜੰਡਿਆਲਾ ਗੁਰੂ ਦੇ ਸ਼ੇਖੂਪੁਰਾ ਮੁਹੱਲੇ ਵਿਚ ਸਥਿਤ ਇਕ ਸੈਲੂਨ ਦੀ ਦੁਕਾਨ ਵਿਚ ਬੈਠੇ ਇਕ ਨੌਜਵਾਨ ’ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਤੋਂ ਬਾਅਦ ਉਹ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਰਵੀ ਪੁੱਤਰ ਬਲਵਿੰਦਰ ਸਿੰਘ ਵਾਸੀ ਜੰਡਿਆਲਾ ਗੁਰੂ ਵਜੋਂ ਹੋਈ ਹੈ। ਇਸ ਖਬਰ ਦੇ ਫੈਲਦੇ ਹੀ ਸ਼ਹਿਰ ‘ਚ ਸਹਿਮ ਦਾ ਮਾਹੌਲ ਬਣ ਗਿਆ ਹੈ।
ਜੰਡਿਆਲਾ ਗੁਰੂ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
