ਜੰਡਿਆਲਾ ਗੁਰੂ, 29 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਸ਼ਹੀਦ ਊਧਮ ਸਿੰਘ ਚੌਕ ’ਚ ਅਣਪਛਾਤੇ ਵਿਅਕੀਆਂ ਵਲੋਂ ਕੀਤੀ ਗੋਲੀਬਾਰੀ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਐਤਵਾਰ ਦੀ ਸ਼ਾਮ ਕਰੀਬ 6:30 ਵਜੇ ਦੋ ਨੌਜਵਾਨ ਅੰਮ੍ਰਿਤਪਾਲ ਸਿੰਘ ਉਰਫ ਸਾਜਨ ਅਤੇ ਪਿਆਰਾ ਸਿੰਘ ’ਤੇ ਉਨ੍ਹਾਂ ਦੇ ਘਰ ਬਾਹਰ ਨੇੜੇ ਗੰਦਾ ਨਾਲ ਪਟਵਾਰਖਾਨੇ ਰੋਡ ਲਾਗੇ ਦੋ ਨੌਜਵਾਨਾਂ ’ਤੇ ਤਾਬੜਤੋੜ ਗੋਲ਼ੀਆਂ ਚਲਾ ਕੇ ਜ਼ਖ਼ਮੀ ਕੀਤਾ ਗਿਆ।
ਇਹ ਵੀ ਪੜੋ : ਕਪੂਰਥਲਾ ਚ ਹਾਈਵੋਲਟੇਜ਼ ਤਾਰਾਂ ਦੀ ਲਪੇਟ ਚ ਆਈਆਂ 2 ਕੁੜੀਆਂ, ਇਕ ਦੀ ਹੋਈ ਮੌਤ, ਇਕ ਦੀ ਹਾਲਤ ਗੰਭੀਰ
ਬਾਅਦ ਵਿਚ ਹਸਪਤਾਲ ਵਿਖੇ ਇਲਾਜ ਦੌਰਾਨ ਪਹਿਲਾਂ ਅੰਮ੍ਰਿਤਪਾਲ ਸਿੰਘ ਉਰਫ ਸਾਜਨ ਦੀ ਮੌਤ ਹੋ ਗਈ ਅਤੇ ਬਾਅਦ ਵਿਚ ਦੂਜੇ ਜ਼ਖ਼ਮੀ ਨੇ ਵੀ ਇਲਾਜ ਦੌਰਾਨ ਦਮ ਤੋੜ ਦਿਤਾ। ਘਟਨਾ ਸਥਾਨ ’ਤੇ ਐੱਸ.ਐੱਸ.ਪੀ. ਸੁਰਿੰਦਰ ਸਿੰਘ ਨੇ ਗੋਲ਼ੀਆਂ ਚਲਾਉਣ ਵਾਲੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ, ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਪੂਰੇ ਮਾਮਲੇ ਦਾ ਖ਼ੁਲਾਸਾ ਕੀਤਾ ਜਾਵੇਗਾ।