ਜੰਡਿਆਲਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਫਾਇਰਿੰਗ

ਜੰਡਿਆਲਾ, 22 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਜੰਡਿਆਲਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿਚ ਇਕ ਬਦਮਾਸ਼ ਦਵਿੰਦਰ ਨੂੰ ਗੋਲੀ ਲੱਗੀ। ਇਹ ਮੁਕਾਬਲਾ ਸੀਆਈਏ ਸਟਾਫ਼ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਦੀ ਟੀਮ ਵਲੋਂ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬਦਮਾਸ਼ਾਂ ਨੇ ਪਹਿਲਾਂ ਪੁਲਿਸ ‘ਤੇ ਫਾਇਰਿੰਗ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ‘ਤੇ ਜਵਾਬੀ ਕਾਰਵਾਈ ਕੀਤੀ। ਹੁਣ ਤਕ ਮਿਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਘਟਨਾ ਵਿਚ ਇਕ ਬਦਮਾਸ਼ ਨੂੰ ਗੋਲੀ ਲੱਗੀ ਹੈ।

ਇਹ ਵੀ ਖਬਰ ਪੜੋ : ਵਿਜੀਲੈਂਸ ਨੇ ਸੇਵਾਮੁਕਤ ਪਟਵਾਰੀ ਅਤੇ ਉਸ ਦੇ ਪੁੱਤਰ ਨੂੰ ਰਿਸ਼ਵਤ ਲੈਣ ਦੇ ਦੋਸ਼ ਚ ਕੀਤਾ ਗ੍ਰਿਫ਼ਤਾਰ

ਘਟਨਾ ‘ਚ ਬਦਮਾਸ਼ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਹੈ। ਇਸ ਦੌਰਾਨ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਮੁਕਾਬਲੇ ਦੀ ਪੁਸ਼ਟੀ ਕੀਤੀ ਹੈ। ਅਪਰਾਧੀ ਦੀ ਲੱਤ ਵਿਚ ਗੋਲੀ ਲੱਗੀ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਮੁਲਜ਼ਮਾਂ ਦਾ ਹਥਿਆਰ ਅਤੇ ਮੋਟਰਸਾਈਕਲ ਕਬਜ਼ੇ ਵਿਚ ਲੈ ਲਿਆ ਹੈ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਉਕਤ ਗੈਂਗਸਟਰ ਨੇ ਟਰੈਵਲ ਏਜੰਸੀ ਤੋਂ ਫਿਰੌਤੀ ਮੰਗੀ ਸੀ। ਉਸ ਨੇ ਬੀਤੇ ਦਿਨ ਬੱਸ ਸਟੈਂਡ ਨੇੜੇ ਸਥਿਤ ਡੈਲਟਾ ਟਾਵਰ ਵਿਚ ਇਕ ਟਰੈਵਲ ਏਜੰਟ ’ਤੇ ਗੋਲੀ ਚਲਾਈ ਸੀ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਉਕਤ ਮੁਲਜ਼ਮ ਦਾ ਸਬੰਧ ਹਰਿਆਣਾ ਦੇ ਗੈਂਗਸਟਰ ਕੌਸ਼ਲ ਚੌਧਰੀ ਨਾਲ ਸੀ।

You May Also Like