ਜੰਮੂ-ਕਸ਼ਮੀਰ ਚ ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਜਵਾਨ ਸ਼ਹੀਦ

ਜੰਮੂ-ਕਸ਼ਮੀਰ, 19 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿੱਚ ਬਾਰੂਦੀ ਸੁਰੰਗ ਦੇ ਧਮਾਕੇ ਵਿੱਚ ਪੰਜਾਬ ਦਾ ਇੱਕ ਜਵਾਨ ਸ਼ਹੀਦ ਹੋ ਗਿਆ। ਸ਼ਹੀਦ ਅਜੈ ਸਿੰਘ (23) ਲੁਧਿਆਣਾ ਜ਼ਿਲ੍ਹੇ ਦੇ ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਵਸਨੀਕ ਸੀ। ਫੌਜ ਨੇ ਵੀਰਵਾਰ ਦੇਰ ਸ਼ਾਮ ਪਰਿਵਾਰ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਛਾ ਗਈ। ਦੱਸ ਦਈਏ ਕਿ ਜਦੋਂ ਉਕਤ ਇਲਾਕੇ ‘ਚ ਜਵਾਨਾਂ ਦੀ ਟੀਮ ਗਸ਼ਤ ਕਰ ਰਹੀ ਸੀ, ਜਿਥੇ ਜਵਾਨ ਬਾਰੂਦੀ ਸੁਰੰਗ ਦੇ ਧਮਾਕੇ ਦਾ ਸ਼ਿਕਾਰ ਹੋ ਗਿਆ। ਇਸ ਦੌਰਾਨ ਦੋ ਜਵਾਨ ਵੀ ਜ਼ਖਮੀ ਹੋ ਗਏ।

ਇਹ ਵੀ ਖਬਰ ਪੜੋ : ਵਿਜੀਲੈਂਸ ਨੇ ਹੈੱਡ ਕਾਂਸਟੇਬਲ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਅਜੈ ਸਿੰਘ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ। ਅਤਿ ਦੀ ਗਰੀਬੀ ਵਿੱਚ ਦਿਨ-ਰਾਤ ਮਿਹਨਤ ਕਰਨ ਤੋਂ ਬਾਅਦ ਅਗਨੀਵੀਰ ਨੂੰ ਫਰਵਰੀ 2022 ਵਿੱਚ ਭਰਤੀ ਕਰਵਾਇਆ ਗਿਆ। ਸਿਰਫ਼ 23 ਸਾਲ ਦੇ ਅਜੈ ਸਿੰਘ ਦੇ ਪਰਿਵਾਰ ਵਿੱਚ ਪਿਤਾ ਕਾਲਾ ਸਿੰਘ, ਮਾਂ ਲਕਸ਼ਮੀ ਤੋਂ ਇਲਾਵਾ 6 ਭੈਣਾਂ ਹਨ। ਉਹ ਇਕਲੌਤਾ ਭਰਾ ਸੀ।

ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਦੇ ਸ਼ਹੀਦ ਅਜੇ ਸਿੰਘ ਦੀ ਮ੍ਰਿਤਕ ਦੇਹ ਨੂੰ ਫੌਜ ਸ਼ੁੱਕਰਵਾਰ ਦੁਪਹਿਰ ਤੱਕ ਪਿੰਡ ਲਿਆਂਦੀ ਜਾ ਸਕਦੀ ਹੈ। ਫਿਲਹਾਲ ਪਰਿਵਾਰ ਅਤੇ ਪ੍ਰਸ਼ਾਸਨ ਨੂੰ ਸਮੇਂ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ। ਸੰਭਵ ਹੈ ਕਿ ਸ਼ੁੱਕਰਵਾਰ ਨੂੰ ਸ਼ਹੀਦ ਦਾ ਅੰਤਿਮ ਸੰਸਕਾਰ ਕੀਤਾ ਜਾ ਸਕਦਾ ਹੈ। ਅਜੈ ਸਿੰਘ ਦੀ ਸ਼ਹਾਦਤ ਦੀ ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਅਮਨੀਤ ਕੌਂਡਲ ਨੇ ਸਬੰਧਤ ਥਾਣੇ ਦੇ ਐਸਐਚਓ ਦੀ ਅਗਵਾਈ ਵਿੱਚ ਇੱਕ ਟੀਮ ਸ਼ਹੀਦ ਦੇ ਘਰ ਭੇਜੀ। ਪਰਿਵਾਰ ਨੂੰ ਦਿਲਾਸਾ ਦਿੱਤਾ ਗਿਆ। ਐਸਐਸਪੀ ਨੇ ਦੱਸਿਆ ਕਿ ਸ਼ਹੀਦ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਪਰਿਵਾਰ ਦੇ ਨਾਲ ਹਮੇਸ਼ਾ ਖੜੇ ਰਹਾਂਗੇ।

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਗਨੀਵੀਰ ਜਵਾਨ ਅਜੈ ਸਿੰਘ ਦੀ ਸ਼ਹਾਦਤ ‘ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਜੰਮੂ-ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਬਹਾਦਰ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹੀਦ ਨੇ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਲਗਨ ਨਾਲ ਨਿਭਾਈ ਅਤੇ ਸ਼ਹੀਦ ਦੀ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪੀੜਤ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

You May Also Like