ਕਾਹਨੂੰਵਾਨ, 12 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਬੇਟ ਖੇਤਰ ਦੇ ਪਿੰਡ ਭੈਣੀ ਖਾਦਰ ਦੇ ਫ਼ੌਜੀ ਦੀ ਗਸ਼ਤ ਕਰਦੇ ਸਮੇਂ ਮੌਤ ਹੋ ਗਈ ਹੈ। ਫ਼ੌਜੀ ਜਵਾਨ ਦੇ ਪਿਤਾ ਨਰਿੰਦਰ ਸਿੰਘ ਅਤੇ ਚੇਅਰਮੈਨ ਕੁਲਵੰਤ ਸਿੰਘ ਭੈਣੀ ਖਾਦਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ (24) ਫ਼ੀਲਡ 73 ਰੈਜੀਮੈਂਟ 18 ਆਰਆਰ ਵਿੱਚ 6 ਸਾਲ ਤੋਂ ਸੇਵਾ ਨਿਭਾਅਰਿਹਾ ਸੀ। ਉਹ ਜੰਮੂ ਕਸ਼ਮੀਰ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਜ਼ਿਲ੍ਹਾ ਬਾਰਾਮੂਲਾ ਵਿਖੇ ਤਾਇਨਾਤ ਸੀ।
ਇਹ ਵੀ ਖਬਰ ਪੜੋ : ਨਵਾਂਸ਼ਹਿਰ ਚ ਐਕਟਿਵਾ ਅਤੇ ਇਨੋਵਾ ਕਾਰ ਵਿਚਾਲੇ ਹੋਈ ਟੱਕਰ ਦੌਰਾਨ ਇਕ ਲੜਕੀ ਦੀ ਮੌਤ, 2 ਗੰਭੀਰ ਜ਼ਖ਼ਮੀ
ਬੀਤੇ ਦਿਨ ਗੁਰਪ੍ਰੀਤ ਸਿੰਘ ਫ਼ੌਜੀ ਟੁਕੜੀ ਸਮੇਤ ਗੁਲਮਰਗ ਵਿਖੇ ਪਹਾੜੀ ਇਲਾਕੇ ਵਿੱਚ ਗਸ਼ਤ ਕਰ ਰਿਹਾ ਸੀ ਪਰ ਇਸ ਦੌਰਾਨ ਉਸ ਦਾ ਪੈਰ ਤਿਲਕਣ ਕਾਰਨ ਉਹ ਡੂੰਘੀ ਖੱਡ ਵਿੱਚ ਜਾ ਡਿੱਗਾ। ਇਸ ਹਾਦਸੇ ਦੌਰਾਨ ਉਸ ਦੀ ਮੌਤ ਹੋ ਗਈ ਹੈ। ਬੀਤੀ ਸ਼ਾਮ ਉਨ੍ਹਾਂ ਨੂੰ ਫ਼ੌਜ ਦੇ ਉੱਚ ਅਧਿਕਾਰੀਆਂ ਨੇ ਫ਼ੋਨ ਰਾਹੀਂ ਇਸ ਸਬੰਧੀ ਸੂਚਿਤ ਕੀਤਾ। ਕੱਲ੍ਹ ਸਵੇਰੇ 13 ਜਨਵਰੀ ਨੂੰ ਦੇਹ ਗੁਲਮਰਗ ਤੋਂ ਵਾਪਸ ਭੈਣੀ ਖਾਦਰ ਵਿਖੇ ਪਹੁੰਚਣ ਬਾਅਦ ਉਸ ਦਾ ਫ਼ੌਜੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਪੀੜਤ ਪਰਿਵਾਰ ਦੇ ਇੱਕ ਮੈਂਬਰ ਨੂੰ ਤਰਸ ਦੇ ਆਧਾਰ ਉੱਤੇ ਭਾਰਤੀ ਸੈਨਾ ਵਿੱਚ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ।