ਝਬਾਲ ਰੋਡ ਵਿਖੇ ਇਕ ਕਬਾੜ ਦੇ ਗੁਦਾਮ ਨੂੰ ਲੱਗੀ ਭਿਆਨਕ ਅੱਗ, ਗੁਦਾਮ ’ਚ ਪਿਆ ਲੱਖਾਂ ਦਾ ਸਮਾਨ ਸੜ ਕੇ ਸੁਆਹ

ਅੰਮ੍ਰਿਤਸਰ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) ਅੰਮ੍ਰਿਤਸਰ ਦੇ ਝਬਾਲ ਰੋਡ ਆਨੰਦ ਵਿਹਾਰ ਵਿਖੇ ਇਕ ਕਬਾੜ ਦੇ ਗੁਦਾਮ ਨੂੰ ਅਚਾਨਕ ਅੱਗ ਲੱਗਣ ਕਾਰਨ ਹਫੜਾ-ਦਫ਼ੜੀ ਮੱਚ ਗਈ।ਅੱਗ ਇੰਨੀ ਭਿਆਨਕ ਸੀ ਕਿ ਗੁਦਾਮ ’ਚ ਪਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ।ਫਿਲਹਾਲ ਇਸ ਹਾਦਸੇ ’ਚ ਜਾਨੀ ਨੁਕਸਾਨ ਤੋ ਬਚਾਅ ਹੋ ਗਿਆ।ਇਸ ਸੰਬਧੀ ਗੁਦਾਮ ਦੇ ਮਾਲਕ ਸੁਖਦੇਵ ਸਿੰਘ ਵੱਲੋਂ ਦੱਸਿਆ ਗਿਆ ਕਿ ਉਸਦਾ ਢਾਈ ਲੱਖ ਦੇ ਕਰੀਬ ਨੁਕਸਾਨ ਹੋ ਗਿਆ। ਉਥੇ ਹੀ ਇਸ ਹਾਦਸੇ ਸੰਬਧੀ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਸੰਨੀ ਸ਼ਰਮਾ ਨੇ ਦੱਸਿਆ ਕਿ ਫਿਲਹਾਲ ਇਸ ਹਾਦਸੇ ’ਚ ਜਾਨੀ ਨੁਕਸਾਨ ਤੋ ਬਚਾਅ ਹੋ ਗਿਆ।ਪਰ ਗੁਦਾਮ ਵਿੱਚ ਸਾਰੇ ਸਮਾਨ ਨੂੰ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋ ਗਿਆ ਹੈ।ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ।

You May Also Like