ਟਰੈਕਟਰ ਟਰਾਲੀ ਦੀ ਕਾਰ ਨਾਲ ਹੋਈ ਭਿਆਨਕ ਟੱਕਰ, ਕਾਰ ਸਵਾਰ ਪਤੀ-ਪਤਨੀ ਦੀ ਹੋਈ ਮੌਤ

ਤਰਨਤਾਰਨ, 29 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਤਰਨਤਾਰਨ ਵਿਚ ਇਕ ਸੜਕ ਹਾਦਸੇ ਵਿਚ ਪਤੀ-ਪਤਨੀ ਦੀ ਮੌਤ ਹੋ ਗਈ। ਹਾਦਸਾ ਥਾਣਾ ਚੋਹਲਾ ਸਾਹਿਬ ਦੇ ਪਿੰਡ ਮੋਹਨਪੁਰ ਨੇੜੇ ਹੋਇਆ। ਸ਼ਨੀਵਾਰ ਦੀ ਰਾਤ ਸੜਕ ‘ਤੇ ਖੜ੍ਹੀ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਦੀ ਕਾਰ ਨਾਲ ਟੱਕਰ ਹੋ ਗਈ। ਹਾਦਸੇ ਵਿਚ ਪਤੀ-ਪਤਨੀ ਦੀ ਮੌਕੇ ‘ਤੇ ਮੌਤ ਹੋ ਗਈ ਜਦੋਂ ਕਿ ਦੋ ਬੱਚੇ ਗੰਭੀਰ ਜ਼ਖਮੀ ਹਨ। ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਦੋਵਾਂ ਦੀਆਂ ਦੇਹਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ।ਮ੍ਰਿਤਕਾਂ ਦੀ ਪਛਾਣ ਅਮਨਦੀਪ ਸਿੰਘ ਤੇ ਕਿਰਨਵੀਰ ਕੌਰ ਵਜੋਂ ਹੋਈ ਹੈ। ਪਤੀ- ਆਪਣੇ ਬੱਚਿਆਂ ਦੇ ਨਾਲ ਕਾਰ ਤੋਂ ਇਕ ਸਮਾਗਮ ਤੋਂ ਵਾਪਸ ਪਰਤ ਰਹੇ ਸਨ।

ਇਹ ਵੀ ਪੜ੍ਹੋ : ਮੇਲੇ ਤੇ ਟ੍ਰੈਕਟਰ ਦਾ ਸਟੰਟ ਕਰਦੇ ਸਮੇਂ ਹੇਠਾਂ ਆਇਆ ਨੌਜਵਾਨ, ਹੋਈ ਮੌਤ

ਜਦੋਂ ਕਾਰ ਪਿੰਡ ਮੋਹਨਪੁਰ ਤੋਂ ਠੱਠੀਆਂ ਮਹੰਤਾ ਦੇ ਵਿਚ ਪਹੁੰਚੀ ਤਾਂ ਸੜਕ ਕਿਨਾਰੇ ਖੜ੍ਹੀ ਪਰਾਲੀ ਨਾਲ ਭਰੇ ਟਰੈਕਟਰ ਟਰਾਲੀ ਵਿਚ ਜਾ ਵੱਜੀ। ਹਾਦਸੇ ਵਿਚ ਪਤੀ-ਪਤਨੀ ਦੀ ਮੌਕੇ ‘ਤੇ ਮੌਤ ਹੋ ਗਈ ਜਦੋਂ ਕਿ ਦੋਵੇਂ ਬੱਚੇ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਚੋਹਲਾ ਸਾਹਿਬ ਦੇ ਇੰਸਪੈਕਟਰ ਵਿਨੋਦ ਸ਼ਰਮਾ ਟੀਮ ਦੇ ਨਾਲ ਮੌਕੇ ‘ਤੇ ਪਹੁੰਚੇ ਤੇ ਜ਼ਖਮੀ ਬੱਚਿਆਂ ਨੂੰ ਤੁਰੰਤ ਤਰਨਤਾਰਨ ਦੇ ਹਸਪਤਾਲ ਭਰਤੀ ਕਰਵਾਇਆ। ਵਿਨੋਦ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਪਰਿਵਾਰ ਵਾਲਿਆਂ ਦੀ ਸ਼ਿਕਾਇਤ ‘ਤੇ ਕਾਰਵਾਈ ਕੀਤੀ ਜਾਵੇਗੀ।

You May Also Like