ਠੰਢ ਲੱਗਣ ਨਾਲ ਇਕ ਹੋਰ ਵਿਦਿਆਰਥੀ ਦੀ ਹੋਈ ਮੌਤ

ਬਰਨਾਲਾ, 25 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਵਿਚ ਠੰਢ ਦਾ ਕਹਿਰ ਜਾਰੀ ਹੈ। ਠੰਢ ਲੱਗਣ ਨਾਲ ਇਕ ਹੋਰ ਵਿਦਿਆਰਥੀ ਦੀ ਮੌਤ ਹੋ ਗਈ। ਬਰਨਾਲਾ ਦੇ ਪਿੰਡ ਪੱਖੋ ਕਲਾਂ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਪਹਿਲੀ ਜਮਾਤ ਦੇ ਵਿਦਿਆਰਥੀ ਦੀ ਠੱਢ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਹਿਚਾਣ ਕੁਲਦੀਪ ਸਿੰਘ ਉਮਰ 6 ਸਾਲ ਵਜੋਂ ਹੋਈ ਹੈ। ਮ੍ਰਿਤਕ ਵਿਦਿਆਰਥੀ ਦੇ ਪ੍ਰਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਲਦੀਪ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ ਵਿਖੇ ਪਹਿਲੀ ਜਮਾਤ ਦਾ ਵਿਦਿਆਰਥੀ ਸੀ। ਜੋ ਕਿ ਪਿਛਲੇ ਦਿਨੀਂ ਠੰਢ ਕਾਰਨ ਬਿਮਾਰ ਹੋ ਗਿਆ ਸੀ।ਜਿਸ ਨੂੰ ਪਿੰਡ ਦੇ ਡਾਕਟਰ ਕੋਲੋਂ ਦਵਾਈ ਦਵਾਈ ਗਈ ਪਰ ਸਿਹਤ ਜ਼ਿਆਦਾ ਖ਼ਰਾਬ ਹੋਣ ’ਤੇ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿਤਾ ਸੀ।

ਇਹ ਵੀ ਖਬਰ ਪੜੋ : ਪੰਜਾਬ ਸਰਕਾਰ ਵੱਲੋਂ 91 ਆਈ.ਪੀ.ਐਸ ਅਤੇ ਪੀ.ਪੀ.ਐਸ ਅਧਿਕਾਰੀਆਂ ਦੇ ਤਬਾਦਲੇ, ਵੇਖੋ ਲਿਸਟ

ਪਰਿਵਾਰਕ ਮੈਂਬਰਾਂ ਤੇ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ ਦੇ ਮੁੱਖ ਅਧਿਆਪਕ ਨਵਦੀਪ ਸਰਮਾ ਅਨੁਸਾਰ ਬੱਚੇ ਦੀ ਮੌਤ ਠੰਢ ਕਾਰਨ ਹੋਈ ਹੈ। ਮੁੱਖ ਅਧਿਆਪਕ ਨਵਦੀਪ ਸ਼ਰਮਾ ਨੇ ਦੱਸਿਆ ਕਿ ਬੱਚਾ ਕੁਲਦੀਪ ਸਿੰਘ ਪਹਿਲੀ ਜਮਾਤ ਦਾ ਵਿਦਿਆਰਥੀ ਸੀ। ਜੋ ਕਿ ਪਿਛਲੇ ਦਿਨਾਂ ਤੋਂ ਸਕੂਲ ਨਹੀਂ ਆ ਰਿਹਾ ਸੀ। ਬੱਚਾ ਗਰੀਬ ਪਰਿਵਾਰ ਨਾਲ ਸੰਬੰਧਿਤ ਸੀ, ਜਿਸ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ। ਮ੍ਰਿਤਕ ਬੱਚਾ ਕੁਲਦੀਪ ਸਿੰਘ ਦੋ ਭਰਾਵਾਂ ਤੇ ਦੋ ਭੈਣਾਂ ਦਾ ਭਰਾ ਸੀ।

You May Also Like