ਅੰਮ੍ਰਿਤਸਰ 3 ਮਈ (ਐੱਸ.ਪੀ.ਐਨ ਬਿਊਰੋ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ ਸੰਜੀਵ ਕੁਮਾਰ ਕੋਹਲੀ ਵਲੋਂ ਬਤੌਰ ਸਿਵਲ ਸਰਜਨ ਤਰਨਤਾਰਨ ਦਾ ਅਹੁਦਾ ਸੰਭਾਲ ਲਿਆ ਗਿਆ ਹੈ ਇਸ ਮੌਕੇ ਤੇ ਸਮੂਹ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪੰਰਤ ਉਹਨਾਂ ਵਲੋਂ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ, ਜਿਸ ਵਿਚ ਮਾਨਯੋਗ ਡਿਪਟੀ ਕਮਿਸ਼ਨਰ ਜੀ ਨੇ ਕਿਹਾ ਕਿ ਸਿਹਤ ਵਿਭਾਗ ਦੇ ਸਾਰੇ ਪ੍ਰੋਗਰਾਮ ਅਤੇ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੰਚਾਉਣਾਂ ਉਹਨਾਂ ਦਾ ਮੁੱਖ ਮੰਤਵ ਹੋਣਾਂ ਚਾਹੀਦਾ ਹੈ ਅਤੇ ਜਿਲੇ੍ਹ ਭਰ ਵਿਚ ਸਿਹਤ ਸਹੁਲਤਾਂ ਦੇ ਮਿਆਰ ਨੂੰ ਹੋਰ ਉੱਚਾ ਚੁਕਣ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ।
ਇਹ ਵੀ ਖਬਰ ਪੜੋ : — ਅੰਮ੍ਰਿਤਸਰ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਅਕਾਲੀ ਆਗੂ ਤਲਬੀਰ ਗਿੱਲ AAP ‘ਚ ਹੋਏ ਸ਼ਾਮਿਲ
ਇਸ ਮੌਕੇ ਤੇ ਜਿਲਾ੍ ਟੀਕਾਕਰਣ ਅਫਸਰ ਡਾ ਵਰਿੰਦਰ ਪਾਲ ਕੌਰ, ਸਹਾਇਕ ਸਿਵਲ ਸਰਜਨ ਡਾ ਦੇਵੀਬਾਲਾ, ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ ਆਸ਼ੀਸ ਗੁਪਤਾ, ਜਿਲਾ ਸਿਹਤ ਅਫਸਰ ਡਾ ਸੁਖਬੀਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸੰਦੀਪ ਸਿੰਘ ਕਾਲੜਾ, ਸੀਨੀਅਰ ਮੈਡੀਕਲ ਅਫਸਰ ਡਾ ਰਮਨਦੀਪ ਸਿੰਘ ਪੱਡਾ, ਡੀ.ਡੀ.ਐਚ.ਓ. ਡਾ ਸੰਦੀਪ ਬੰਬਰਾ, ਜਿਲਾ੍ ਐਪੀਡਿਮੋਲੋਜਿਸਟ ਡਾ ਸਿਮਰਨ ਕੌਰ, ਡਾ ਸੁਖਜਿੰਦਰ ਸਿੰਘ, ਡਾ ਅਮਨਦੀਪ ਸਿੰਘ, ਡਾ ਰਨਦੀਪ ਸਿੰਘ, ਜਿਲਾ੍ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ, ਗਰੁਦੇਵ ਸਿੰਘ, ਰਜਵੰਤ ਸਿੰਘ ਅਤੇ ਸਮੂਹ ਸਟਾਫ ਹਾਜਰ ਸੀ