ਡੇਰਾਬੱਸੀ, 27 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਡੇਰਾਬੱਸੀ ਵਿੱਚ ਮੰਗਲਵਾਰ ਦੇਰ ਰਾਤ ਇੱਕ ਹਾਦਸੇ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਰਾਤ ਕਰੀਬ 1.30 ਵਜੇ ਬਰਵਾਲਾ ਰੋਡ ‘ਤੇ ਇੱਕ ਤੇਜ਼ ਰਫਤਾਰ ਟਰੱਕ ਨੇ ਗਲਤ ਦਿਸ਼ਾ ‘ਚ ਜਾ ਕੇ ਗਸ਼ਤ ਕਰ ਰਹੇ ਦੋ ਪੁਲਿਸ ਮੁਲਾਜ਼ਮਾਂ ਨੂੰ ਕੁਚਲ ਦਿੱਤਾ।
ਦੋਵਾਂ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਹਰੀ ਸਿੰਘ (53) ਵਾਸੀ ਭਾਂਖਰਪੁਰ ਅਤੇ ਜਸਮੇਰ ਸਿੰਘ ਵਜੋਂ ਹੋਈ ਹੈ।