ਤਰਨਤਾਰਨ, 29 ਫਰਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਤਰਨਤਾਰਨ ਵਿਚ ਦਿਨ ਦਿਹਾੜੇ ਵੱਡੀ ਵਾਰਦਾਤ ਵਾਪਰੀ ਹੈ। ਇਥੇ ਸਟੇਟ ਬੈਂਕ ਆਫ ਇੰਡੀਆ ਦੀ ਬ੍ਰਾਂਚ ’ਚੋਂ ਦਿਨ-ਦਿਹਾੜੇ ਦੋ ਹਥਿਆਰਬੰਦ ਲੁਟੇਰਿਆਂ ਨੇ 8 ਲੱਖ ਰੁਪਏ ਦੀ ਲੁੱਟ ਕੀਤੀ ਹੈ। ਲੁਟੇਰੇ ਬੈਂਕ ਦੇ ਸੁਰੱਖਿਆ ਗਾਰਡ ਦੀ ਰਾਈਫਲ ਖੋਹ ਕੇ ਆਪਣੇ ਨਾਲ ਲੈ ਗਏ ਹਨ। ਮਾਮਲੇ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ਤੇ ਪਹੁੰਚ ਗਏ। ਮਿਲੀ ਜਾਣਕਾਰੀ ਅਨੁਸਾਰ ਲੁਟੇਰੇ ਬੁੱਲਟ ‘ਤੇ ਆਏ ਸਨ ਤੇ ਜਾਂਦੇ ਸਮੇਂ ਉਹ ਬੁੱਲਟ ਰਸਤੇ ਵਿਚ ਸੁੱਟ ਗਏ ਅਤੇ ਰਸਤੇ ‘ਚ ਖੜੀ ਕਾਰ ‘ਚ ਫਰਾਰ ਹੋ ਗਏ। ਬੈਂਕ ‘ਚੋਂ ਲੁੱਟੀ ਗਈ ਰਕਮ ਦਾ ਅਜੇ ਪਤਾ ਨਹੀਂ ਲੱਗ ਸਕਿਆ ਪੁਲਿਸ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ। ਦਿਨ-ਦਿਹਾੜੇ ਹੋਈ ਇਸ ਵਾਰਦਾਤ ਨਾਲ ਇਲਾਕੇ ਵਿੱਚ ਕਾਫੀ ਦਹਿਸ਼ਤ ਫੈਲ ਗਈ ਹੈ।
ਤਰਨਤਾਰਨ ਚ ਦਿਨ ਦਿਹਾੜੇ ਬੈਂਕ ’ਚੋਂ 8 ਲੱਖ ਰੁਪਏ ਦੀ ਲੁੱਟ
