ਤਰਨਤਾਰਨ, 28 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਤਰਨਤਾਰਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਸਿਮਰਨਜੀਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ 8 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।
ਮ੍ਰਿਤਕ ਦੀ ਪਤਨੀ ਦਾ ਰੋ-ਰੋ ਬੁਰਾ ਹਾਲ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੇ ਭਰਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੇਰਾ ਭਰਾ ਬਹੁਤ ਹੀ ਖੁਸ਼ਮਿਜਾਜ਼ ਸੀ। ਅਸੀਂ ਦੋਨੋਂ ਭਰਾ ਡੇਅਰੀ ਫਾਰਮਿੰਗ ਦਾ ਕੰਮ ਕਰਦੇ ਸੀ ਪਰ ਭਰਾ ਨੇ ਪਤਾ ਨਹੀਂ ਕਿਉਂ ਅਜਿਹਾ ਖੌਫਨਾਕ ਕਦਮ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਲਾਇਸੈਂਸੀ ਪਿਸਤੌਲ ਨਾਲ ਉਸ ਨੇ ਖੁਦ ਨੂੰ ਗੋਲੀ ਮਾਰੀ। ਪੁਲਿਸ ਨੂੰ ਮਾਮਲੇ ਦੀ ਸੂਚਨਾ ਦੇ ਦਿਤੀ ਹੈ ਤੇ ਉਹ ਕਾਰਵਾਈ ਕਰ ਰਹੀ ਹੈ।