ਤਰਨਤਾਰਨ ਚ ਮਾਮੂਲੀ ਤਕਰਾਰ ਨੂੰ ਲੈ ਕੇ ਨੌਜਵਾਨ ਦਾ ਕਤਲ

ਮਹਿੰਦੀਪੁਰ, (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਵਿਚ ਦਿਨੋਂ ਦਿਨ ਹਾਲਾਤ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਕਿਸੇ ਨੂੰ ਵੀ ਕਾਨੂੰਨ ਦਾ ਡਰ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਕਤਲ, ਚੋਰੀ, ਬਲਾਤਕਾਰ ਆਮ ਹੋ ਗਏ ਹਨ। ਅਜਿਹਾ ਹੀ ਮਾਮਲਾ ਜ਼ਿਲ੍ਹਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ। ਜਿਥੇ ਮਾਮੂਲੀ ਤਕਰਾਰ ਤੋਂ ਬਾਅਦ ਨੌਜਵਾਨ ਦਾ ਕਤਲ ਕਰ ਦਿਤਾ ਗਿਆ। ਮ੍ਰਿਤਕ ਦੀ ਪਹਿਚਾਣ ਰਛਪਾਲ ਸਿੰਘ ਪੁੱਤਰ ਸਵ. ਬਲਦੇਵ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ । ਜਿਸ ਤੋਂ ਬਾਅਦ ਕੁਝ ਲੋਕਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ। ਹਮਲੇ ‘ਚ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ ਹੋ ਗਈ।

You May Also Like