ਤਰਨਤਾਰਨ, 1 ਮਾਰਚ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਆਮ ਆਦਮੀ ਪਾਰਟੀ ਦੇ ਵਰਕਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਘਟਨਾ ਨੂੰ ਹਮਲਾਵਰਾਂ ਨੇ ਰੇਲਗੱਡੀ ਦਾ ਪਿੱਛਾ ਕਰਦੇ ਹੋਏ ਅੰਜਾਮ ਦਿੱਤਾ, ਜਦੋਂ ਸ਼੍ਰੀ ਗੋਇੰਦਵਾਲ ਸਾਹਿਬ ਨੇੜੇ ਰੇਲਵੇ ਫਾਟਕ ਬੰਦ ਸੀ। ਇਸ ਹਮਲੇ ‘ਚ ਗੁਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਵੀ ਖਬਰ ਪੜੋ : ਮਾਸੂਮ ਬੱਚੀਆਂ ਨਾਲ ਹੋ ਰਹੇ ਬਲਾਤਕਾਰਾਂ ਨਾਲ ਸਬੰਧਤ ਡੀ.ਸੀ. ਅੰਮ੍ਰਿਤਸਰ ਨੂੰ ਦਿੱਤਾ ਮੰਗ ਪੱਤਰ
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਚੋਹਲਾ ਸਾਹਿਬ ਅੱਜ ਸਵੇਰੇ ਆਪਣੀ ਕਾਰ ਵਿਚ ਸ੍ਰੀ ਗੋਇੰਦਵਾਲ ਸਾਹਿਬ ਜਾ ਰਿਹਾ ਸੀ। ਜਦੋਂ ਗੁਰਪ੍ਰੀਤ ਸਿੰਘ ਦੀ ਕਾਰ ਫਤਿਹਾਬਾਦ ਰੇਲਵੇ ਫਾਟਕ ਨੇੜੇ ਪੁੱਜੀ ਤਾਂ ਫਾਟਕ ਬੰਦ ਸੀ। ਇਸ ਦੌਰਾਨ ਸਵਿਫਟ ਕਾਰ ਵਿਚ ਸਵਾਰ ਹਮਲਾਵਰ ਪਹਿਲਾਂ ਹੀ ਉਸ ਦਾ ਪਿੱਛਾ ਕਰ ਰਹੇ ਸਨ।
ਉਨ੍ਹਾਂ ਗੁਰਪ੍ਰੀਤ ਸਿੰਘ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ ‘ਚ ਗੁਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਗੁਰਪ੍ਰੀਤ ਸਿੰਘ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਕਾਫ਼ੀ ਕਰੀਬੀ ਦੱਸਿਆ ਜਾਂਦਾ ਹੈ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।