ਤਰਨਤਾਰਨ ਚ ਸੰਘਣੀ ਧੁੰਦ ਕਾਰਨ ਖੜ੍ਹੇ ਟਰਾਲੇ ਚ ਵੱਜੀ ਕਾਰ, ਹਾਦਸੇ ਚ 4 ਨੌਜਵਾਨਾਂ ਦੀ ਮੌਤ

ਤਰਨਤਾਰਨ, 12 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਸ੍ਰੀ ਦਰਬਾਰ ਸਾਹਿਬ ਤੋਂ ਪਰਤ ਰਹੇ 4 ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਅਧੀਨ ਆਉਂਦੇ ਹਰੀਕੇ ਵਿਖੇ ਇਕ ਕਾਰ ਪੁਲ ਉਤੇ ਖੜ੍ਹੇ ਟਰਾਲੇ ਵਿਚ ਜਾ ਟਕਰਾਈ। ਇਸ ਮਗਰੋਂ ਮੌਕੇ ’ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਨੌਜਵਾਨਾਂ ਦੀਆਂ ਦੇਹਾਂ ਨੂੰ ਅਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ।

4 youths returning from Sri Darbar Sahib died in a road accident

ਇਸ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨਾਂ ਦੇ ਰਿਸ਼ਤੇਦਾਰ ਦਿਲਬਾਗ ਸਿੰਘ ਨੇ ਦਸਿਆ ਕਿ ਇਹ ਨੌਜਵਾਨ ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਿੰਡ ਗੁਰੂ ਹਰਿ ਰਾਇ ਸਾਹਿਬ ਨੂੰ ਪਰਤ ਰਹੇ ਸਨ ਕਿ ਹਰੀਕੇ ਨੇੜੇ ਅੰਮ੍ਰਿਤਸਰ ਤੋਂ ਹਰੀਕੇ ਅੰਦਰ ਨਵੇਂ ਹਾਈਵੇਅ ’ਤੇ ਕਰੀਬ ਸਵਾ 12 ਵਜੇ ਇਹ ਹਾਦਸਾ ਵਾਪਰ ਗਿਆ।

4 youths returning from Sri Darbar Sahib died in a road accident

ਦਰਅਸਲ ਹਾਈਵੇਅ ਉੱਪਰ ਇਕ ਕੰਟੇਨਰ ਖਰਾਬ ਹੋਣ ਕਾਰਨ ਖੜ੍ਹਾ ਸੀ, ਜਿਸ ਦੇ ਪਿੱਛੇ ਇਕ ਟਰਾਲਾ ਖੜ੍ਹਾ ਕੀਤਾ ਗਿਆ ਸੀ। ਸੰਘਣੀ ਹੋਣ ਕਾਰਨ ਸਵਿਫਟ ਕਾਰ ਪੀਬੀ 05 ਏ ਈ 66 36 ਉਸ ਟਰਾਲੇ ਵਿਚ ਜਾ ਵੱਜੀ, ਜਿਸ ਨਾਲ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਹਸਪਤਾਲ ਲਿਜਾਣ ’ਤੇ ਡਾਕਟਰਾਂ ਨੇ 4 ਨੂੰ ਮ੍ਰਿਤਕ ਐਲਾਨ ਦਿਤਾ। ਮ੍ਰਿਤਕਾਂ ਦੀ ਪਰਮਜੀਤ ਸਿੰਘ, ਗੁਰਦੇਵ ਸਿੰਘ, ਰੋਬਨਪ੍ਰੀਤ ਸਿੰਘ ਅਤੇ ਰਾਜਵੀਰ ਸਿੰਘ ਵਜੋਂ ਹੋਈ ਹੈ।

ਦਿਲਬਾਗ ਸਿੰਘ ਨੇ ਦਸਿਆ ਕਿ ਕਾਰ ਦਾ ਡਰਾਈਵਰ ਬਲਵਿੰਦਰ ਸਿੰਘ ਹਾਦਸੇ ਵਿਚ ਜ਼ਖਮੀ ਹੋ ਗਿਆ ਹੈ। ਥਾਣਾ ਹਰੀਕੇ ਦੇ ਮੁਖੀ ਐਸ.ਐਚ.ਓ. ਕੇਵਲ ਸਿੰਘ ਨੇ ਦਸਿਆ ਕਿ ਪ੍ਰਵਾਰ ਦੇ ਬਿਆਨ ਕਲਮ ਬੰਦ ਕੀਤੇ ਜਾ ਰਹੇ ਹਨ। ਇਨ੍ਹਾਂ ਬਿਆਨਾਂ ਮੁਤਾਬਕ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ।

You May Also Like