ਦਸੂਹਾ: ਟਿੱਪਰ ਦੀ ਲਪੇਟ ਚ ਆਉਣ ਕਾਰਨ ਮਾਂ-ਧੀ ਦੀ ਹੋਈ ਮੌਤ

ਦਸੂਹਾ, 24 ਮਾਰਚ (ਐੱਸ.ਪੀ.ਐਨ ਬਿਊਰੋ) – ਦਸੂਹਾ ਵਿਖੇ ਬਹੁਤ ਹੀ ਦਰਦਨਾਕ ਸੜਕੀ ਹਾਦਸਾ ਵਾਪਰਿਆ ਹੈ ਜਿਥੇ ਇਕ ਵਿਅਕਤੀ ਦੀਆਂ ਅੱਖਾਂ ਦੇ ਸਾਹਮਣੇ ਉਸ ਦੀ ਪਤਨੀ ਤੇ ਧੀ ਨੇ ਦਮ ਤੋੜ ਦਿੱਤਾ। ਪਲਾਂ ਵਿਚ ਹੀ ਉਸ ਦਾ ਪੂਰਾ ਪਰਿਵਾਰ ਤਬਾਹ ਹੋ ਗਿਆ।

ਜਾਣਕਾਰੀ ਦਿੰਦਿਆਂ ਪੀੜਤ ਨੰਦ ਕਿਸ਼ੋਰ ਨੇ ਦੱਸਿਆ ਕਿ ਉਹ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਆਪਣੀ ਪਤਨੀ ਤੇ ਧੀ ਨਾਲ ਬਾਈਕ ‘ਤੇ ਜਾ ਰਹੇ ਸਨ ਕਿ ਪਿੱਛੇ ਤੋਂ ਕਿਸੇ ਟਿੱਪਰ ਨੇ ਉਨ੍ਹਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ ਤੇ ਟਿੱਪਰ ਦੀ ਚਪੇਟ ਵਿਚ ਆਉਣ ਨਾਲ ਹਾਦਸਾ ਵਾਪਰਿਆ ਹੈ।

ਇਹ ਵੀ ਖਬਰ ਪੜੋ : — ਜਲੰਧਰ ਪੁਲਿਸ ਨੇ 8 ਨਜਾਇਜ਼ ਪਿਸਤੌਲਾਂ ਸਮੇਤ 4 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਹਾਦਸਾ ਮੁਕੇਰੀਆਂ ਨੇੜੇ ਵਾਪਰਿਆ ਹੈ ਜਿਥੇ ਪਿੱਛੇ ਤੋਂ ਆ ਰਹੇ ਟਿੱਪਰ ਦੀ ਚਪੇਟ ਵਿਚ ਆਉਣ ਨਾਲ ਮਾਂ ਤੇ ਧੀ ਦੀ ਮੌਤ ਹੋ ਚੁੱਕੀ ਹੈ। ਘਰ ਵਿਚ ਦੋ ਪਰਿਵਾਰਕ ਜੀਆਂ ਦੀ ਮੌਤ ਹੋਣ ਨਾਲ ਹਾਹਾਕਾਰ ਮਚ ਗਈ ਹੈ।  ਵਿਅਕਤੀ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਬਹੁਤ ਹੀ ਖੁਸ਼ੀ-ਖੁਸ਼ੀ ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਸਨ ਕਿ ਅਚਾਨਕ ਹੀ ਹਾਦਸਾ ਵਾਪਰ ਗਿਆ ਤੇ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ।

You May Also Like