ਦਸੂਹਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਚ ਪਿਓ-ਧੀ ਦੀ ਹੋਈ ਮੌਤ

ਹੁਸ਼ਿਆਰਪੁਰ, 5 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਦਸੂਹਾ ਨੇੜੇ ਪੈਂਦੇ ਉੱਚੀ ਬੱਸੀ ਕਸਬਾ ਦੇ ਪੈਟਰੋਲ ਪੰਪ ਨੇੜੇ ਵਾਪਰੇ ਸੜਕ ਹਾਦਸੇ ਵਿਚ ਪਿਓ-ਧੀ ਦੀ ਮੌਤ ਹੋ ਗਈ ਜਦਕਿ ਦੋ ਹੋਰ ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਜਲੰਧਰ ਦੇ ਇਕ ਨਿਜੀ ਹਸਪਤਾਲ ਵਿਚ ਰੈਫਰ ਕੀਤਾ ਗਿਆ। ਮ੍ਰਿਤਕਾ ਦੀ ਪਛਾਣ ਯੁਵਿਕਾ ਪੁੱਤਰੀ ਓਮ ਪ੍ਰਕਾਸ਼ (3), ਓਮ ਪ੍ਰਕਾਸ਼ ਪੁੱਤਰ ਅਸ਼ੋਕ ਕੁਮਾਰ ਵਜੋਂ ਹੋਈ ਹੈ। ਇਸੇ ਕਾਰ ਵਿਚ ਸਵਾਰ ਸਵਰਨ ਰਾਧਿਕਾ ਪਤਨੀ ਓਮ ਪ੍ਰਕਾਸ਼ ਅਤੇ ਬਰਿੰਦਰ ਸਿੰਘ ਵਾਸੀ ਪਿੰਡ ਭੰਗਾਲਾ ਮੁਕੇਰੀਆਂ ਨੂੰ ਸਿਰ ਵਿਚ ਗੰਭੀਰ ਸੱਟਾਂ ਲੱਗਣ ਕਾਰਨ ਜਲੰਧਰ ਰੈਫਰ ਕਰ ਦਿਤਾ ਗਿਆ।

ਮਿਲੀ ਜਾਣਕਾਰੀ ਅਨੁਸਾਰ ਇਹ ਪ੍ਰਵਾਰ ਜਲੰਧਰ ਤੋਂ ਕਾਰ ਵਿਚ ਅਪਣੇ ਪਿੰਡ ਭੰਗਾਲਾ ਵੱਲ ਆ ਰਿਹਾ ਸੀ। ਜਿਵੇਂ ਹੀ ਉਨ੍ਹਾਂ ਦੀ ਕਾਰ ਦਸੂਹਾ ਤੋਂ ਕੁੱਝ ਦੂਰੀ ’ਤੇ ਪਿੰਡ ਉਚੀ ਬੱਸੀ ਨੇੜੇ ਪਹੁੰਚੀ ਤਾਂ ਕਾਰ ਸੜਕ ਦੇ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਜਿਸ ‘ਚ ਕਾਰ ਮਾਲਕ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸ ਨੂੰ ਰਾਹਗੀਰਾਂ ਨੇ ਐਂਬੂਲੈਂਸ ਰਾਹੀਂ ਮੁਕੇਰੀਆਂ ਦੇ ਸਰਕਾਰੀ ਹਸਪਤਾਲ ‘ਚ ਪਹੁੰਚਾਇਆ। ਜਿਥੇ 3 ਸਾਲਾ ਬੱਚੀ ਯੁਵਿਕਾ ਨੂੰ ਡਾਕਟਰਾਂ ਨੇ ਮ੍ਰਿਤਕ ਕਰਾਰ ਦਿਤਾ, ਜਦਕਿ ਪਿਤਾ ਓਮ ਪ੍ਰਕਾਸ਼ ਦੀ ਇਲਾਜ ਤੋਂ ਬਾਅਦ ਮੌਤ ਹੋ ਗਈ। ਪੁਲਿਸ ਵਲੋਂ ਘਟਨਾ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।

You May Also Like