ਦੋ ਦਿਨ ਪਹਿਲਾਂ ਵਿਆਹੇ ਨੌਜਵਾਨ ਦੀ ਸੜਕ ਹਾਦਸੇ ਚ ਮੌਤ

ਕੋਟਭਾਈ, 15 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਬਠਿੰਡਾ ਮੁਕਤਸਰ ਰੋਡ ‘ਤੇ ਅੱਜ ਸਵੇਰੇ ਟਰੱਕ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦਾ ਅਜੇ ਦੋ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਮਿਲੀ ਖਬਰ ਮੁਤਾਬਕ ਮ੍ਰਿਤਕ ਨੌਜਵਾਨ ਆਪਣੀ ਵਿਆਹ ਵਾਲੀ ਸ਼ੇਰਵਾਨੀ ਵਾਪਸ ਕਰਕੇ ਘਰ ਪਰਤ ਰਿਹਾ ਸੀ ਕਿ ਹਾਦਸਾ ਵਾਪਰ ਗਿਆ ਤੇ ਉਸ ਦੀ ਜਾਨ ਚਲੀ ਗਈ।

ਮ੍ਰਿਤਕ ਦੀ ਪਹਿਚਾਣ ਸੰਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਕੋਟਭਾਈ ਹਲਕਾ ਗਿੱਦੜਬਾਹਾ ਦਾ ਰਹਿਣ ਵਾਲਾ ਸੀ। ਖਬਰ ਹੈ ਕਿ ਜਦੋਂ ਉਹ ਸ਼ੇਰਵਾਨੀ ਵਾਪਸ ਕਰਕੇ ਘਰ ਪਰਤ ਰਿਹਾ ਸੀ ਤਾਂ ਰਸਤੇ ਵਿਚ ਹੀ ਉਸਦੀ ਗੱਡੀ ਪੈਂਚਰ ਹੋ ਗਈ ਅਤੇ ਉਸ ਦੀ ਟਰੱਕ ਨਾਲ ਟੱਕਰ ਹੋ ਗਈ ਤੇ ਹਾਦਸਾ ਵਾਪਰ ਗਿਆ।

You May Also Like