ਲੁਧਿਆਣਾ 25 ਸਿਤੰਬਰ (ਹਰਮਿੰਦਰ ਮੱਕੜ) – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਅਤੇ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਡਿੰਪਲ ਮਦਾਨ ਅਤੇ ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਦੇ ਡਾਇਰੈਕਟਰ ਦਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨਾਨਸੂ ਵਿੱਚ ਐੱਨ.ਐੱਸ.ਐੱਸ ਯੂਨਿਟ ਦੇ ਵਲੰਟੀਅਰਾਂ ਵੱਲੋਂ ਪ੍ਰਿੰਸੀਪਲ ਬਿੰਦੂ ਸੂਦ ਜੀ ਦੀ ਅਗਵਾਈ ਵਿਚ ਇੱਕ ਰੋਜ਼ਾ ਐਨ ਐਨ ਐਸ ਦਾ ਕੈਂਪ ਲਾਇਆ ਗਿਆ ਜਿਸ ਵਿਚ ਵਲੰਟੀਅਰ ਵਲੋ ਆਪਣੇ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਦੀ ਸਹੁੰ ਚੁਕਾਈ ਗਈ ਅਤੇ ਸਕੂਲ ਦੀ ਸਫ਼ਾਈ ਵੀ ਕੀਤੀ ਗਈ ਇਸ ਮੌਕੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਮਰਦੀਪ ਸਿੰਘ ਗਿੱਲ ਸਕੂਲ ਕਮੇਟੀ ਮੈਂਬਰ ਤਰਲੋਚਨ ਸਿੰਘ ਗ੍ਰਾਮ ਪੰਚਾਇਤ ਧਨਾਨਸੂ ਤੋਂ ਸੰਦੀਪ ਸਿੰਘ ਗੁਰਇਕਬਾਲ ਸਿੰਘ ਮੈਂਬਰ ਪੰਚਾਇਤ ਨੇ ਸ਼ਿਰਕਤ ਕੀਤੀ ਸਮੁੱਚੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿੱਚ ਸਹਾਇਕ ਪ੍ਰੋਗਰਾਮ ਅਫਸਰ ਮਿਹਜੀਤ ਸਿੰਘ ਗਿੱਲ ਮੈਡਮ ਸੰਤੋਸ਼ ਕੁਮਾਰੀ ਸ਼੍ਰੀਮਤੀ ਬਦਨਦੀਪ ਕੌਰ ਅਤੇ ਸਿੱਖਿਅਕ ਅਧਿਆਪਕ ਮਨਪ੍ਰੀਤ ਕੌਰ ਨੇ ਆਪਣਾ ਪੂਰਨ ਯੋਗਦਾਨ ਪਾਇਆ ਅਤੇ ਕੇਂਪ ਨੂੰ ਸਫਲ ਬਣਾਇਆ।
ਸਕੂਲ ਪ੍ਰੋਗਰਾਮ ਅਫ਼ਸਰ ਧਰਮਜੀਤ ਸਿੰਘ ਢਿੱਲੋ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਵੱਛ ਭਾਰਤ ਸਾਡੇ ਦੇਸ਼ ਦੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਸੰਕਲਪ ਸੀ, ਸਾਨੂੰ ਵੀ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਆਪਣਾ ਫ਼ਰਜ਼ ਨਿਭਾਉਣਾ ਚਾਹੀਦਾ ਹੈ ਅਤੇ ਭਾਰਤ ਨੂੰ ਸਵੱਛ ਬਣਾਉਣ ਦੀ ਇਸ ਮੁਹਿੰਮ ਵਿੱਚ ਆਪਣਾ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ। ਗ੍ਰਾਮ ਪੰਚਾਇਤ ਧਨਾਨਸੂ ਅਤੇ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਇਸ ਕੈਂਪ ਦੀ ਸ਼ਲਾਘਾ ਕਰਦਿਆਂ ਸਕੂਲ ਮੁਖੀ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਕੈਂਪ ਦੀ ਸਮਾਪਤੀ ਤੇ ਸਾਰਿਆਂ ਨੂੰ ਲੰਚ ਕਰਵਾਇਆ ਗਿਆ ਅਤੇ ਸਕੂਲ ਮੁੱਖੀ ਵੱਲੋ ਵਲੰਟੀਅਰਜ ਨੂੰ ਸ਼ਾਬਾਸ਼ ਦਿੱਤੀ ਗਈ ਅਤੇ ਵਲੰਟੀਅਰਜ ਨੂੰ ਆਪਣੇ ਆਲੇ ਦੁਆਲੇ ਦੀ ਸਫ਼ਾਈ ਅਤੇ ਸਮਾਜ ਸੇਵਾ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।