ਤਰਨ ਤਾਰਨ, 12 ਨਵੰਬਰ (ਐੱਸ.ਪੀ.ਐਨ ਬਿਊਰੋ) – ਧਰਮਪ੍ਰੀਤ ਸਿੰਘ ਉਰਫ ‘‘ਮੁੱਖ ਮੰਤਰੀ’’ ਧਮਕ ਬੇਸ ਨੂੰ ਕੁੱਟਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਪੁਲਿਸ ਮੁਲਾਜ਼ਮ ‘ਮੁੱਖ ਮੰਤਰੀ’ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।
ਇਹ ਵੀ ਖਬਰ ਪੜੋ : — ਵਿਜੀਲੈਂਸ ਵੱਲੋਂ 15,000 ਰੁਪਏ ਦੀ ਰਿਸ਼ਵਤ ਲੈਂਦੀ SDO ਤੇ ਉਸਦਾ ਸਹਾਇਕ ਗ੍ਰਿਫਤਾਰ
ਘਟਨਾ ਪਿੰਡ ਦੀਨੇਵਾਲ ਜ਼ਿਲ੍ਹਾ ਤਰਨ ਤਾਰਨ ਦੀ ਹੈ। ਮੁੱਖ ਮੰਤਰੀ ਖਿਲਾਫ਼ ਪਿੰਡ ਵਾਲਿਆਂ ਦੀ ਸ਼ਿਕਾਇਤ ਉਤੇ ਪੁਲਿਸ ਮੌਕੇ ਉਤੇ ਸੀ। ਵੀਡੀਓ ਵਿਚ ਵੇਖਿਆ ਜਾ ਸਕਦਾ ਹੈ ਕਿ ਪੁਲਿਸ ਮੁੱਖ ਮੰਤਰੀ ਨੂੰ ਵਾਲਾਂ ਤੋਂ ਫੜ ਕੇ ਘੜੀਸ ਰਹੀ ਹੈ।