ਮਮਦੋਟ 9 ਅਕਤੂਬਰ (ਲਛਮਣ ਸਿੰਘ ਸੰਧੂ) – ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਮੇਲੇ ਨੂੰ ਸਮਰਪਿਤ ਬੰਗੜ ਸੁਪਰ ਸਪੈਸ਼ਲੀਟੀ ਹਸਪਤਾਲ ਜ਼ੀਰਾ ਗੇਟ ਫਿਰੋਜ਼ਪੁਰ ਦੀ ਤਰਫ਼ੋ ਸਥਿਤ ਕਿਲ੍ਹੇ ਵਾਲਾ ਚੌਕ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਜਿੱਥੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਫਿਰੋਜ਼ਪੁਰ ਦਿਹਾਤੀ ਦੇ ਡਾਕਟਰ ਆਸ਼ੂ ਬੰਗੜ ਵੱਲੋਂ ਹਰ ਇੱਕ ਦੇ ਦੁੱਖ ਸੁੱਖ ਵਿੱਚ ਹਾਜ਼ਰ ਹੋ ਉਹਨਾਂ ਦੀ ਸੇਵਾ ਕੀਤੀ ਜਾ ਰਹੀ ਹੈ ਉੱਥੇ ਹੀ ਉਹਨਾਂ ਦੇ ਆਪਣੇ ਨਿੱਜੀ ਹਸਪਤਾਲ ਵਿੱਚ ਲੋਕਾਂ ਦਾ ਬਹੁਤ ਘੱਟ ਖਰਚੇ ਵਿੱਚ ਇਲਾਜ਼ ਕੀਤਾ ਜਾ ਰਿਹਾ ਹੈ ਅਤੇ ਇਲਾਕੇ ਵਿੱਚ ਫ੍ਰੀ ਕੈਂਪ ਲਾਏ ਜਾ ਰਹੇ ਹਨ ।ਜਿਸ ਵਿੱਚ ਉਹਨਾਂ ਵੱਲੋਂ ਲਾਏ ਕੈਂਪ ਵਿੱਚ ਪਹੁੰਚੇ ਮਰੀਜ਼ਾਂ ਦਾ ਚੈੱਕਅਪ ਕਰਕੇ ਉਹਨਾਂ ਦਾ ਇਲਾਜ਼ ਕੀਤਾ ਗਿਆ। ਇਸ ਤਹਿਤ ਹੀ ਉਹਨਾਂ ਵੱਲੋਂ ਜਿਸ ਦੌਰਾਨ 360 ਮਰੀਜ਼ਾਂ ਦੀ ਜਾਂਚ ਕਰਕੇ ਦਵਾਈਆਂ ਤਕਸੀਮ ਕੀਤੀਆਂ ਗਈਆਂ। ਇਸ ਮੌਕੇ ਡਾਕਟਰ ਨਵੀਨ ਕੁਮਾਰ, ਡਾਕਟਰ ਕੁਲਦੀਪ ਸਿੰਘ ਧੀਰਾ ਪੱਤਰਾਂ, ਡਾਕਟਰ ਹਰਜਿੰਦਰ ਸਿੰਘ, ਰਾਜਾ ਸਿੰਘ, ਗੁਰਪ੍ਰੀਤ ਸਿੰਘ ਕਟੋਰਾ ਤੋਂ ਇਲਾਵਾ ਨਰਸਿੰਗ ਸਟਾਫ਼ ਮੈਂਬਰ ਮੌਜੂਦ ਸਨ।
ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਮੇਲੇ ਨੂੰ ਸਮਰਪਿਤ ਬੰਗੜ ਸੁਪਰ ਸਪੈਸ਼ਲੀਟੀ ਹਸਪਤਾਲ ਵੱਲੋਂ ਲਗਾਇਆ ਗਿਆ ਮੁਫ਼ਤ ਮੈਡੀਕਲ ਚੈੱਕਅਪ ਕੈਂਪ
