ਨਕੋਦਰ ਦੇ ਪਿੰਡ ਕਲਿਆਣਪੁਰ ‘ਚ 2 ਧਿਰਾਂ ਦੀ ਝੜਪ ਦੌਰਾਨ ਚੱਲੀਆਂ ਗੋਲੀਆਂ

ਨਕੋਦਰ, 28 ਅਗਸਤ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਨਕੋਦਰ ਦੇ ਪਿੰਡ ਕਲਿਆਣਪੁਰ ਵਿੱਚ ਦੋ ਧਿਰਾਂ ਆਪਸ ਵਿੱਚ ਭਿੜ ਗਈਆਂ। ਇਸ ਲੜਾਈ ਵਿੱਚ ਫਾਇਰਿੰਗ ਤੇ ਤੇਜ਼ਧਾਰ ਹਥਿਆਰਾਂ ਨਾਲ ਗਹਿਗੱਚ ਮੁਕਾਬਲਾ ਹੋਇਆ। ਗੋਲੀਬਾਰੀ ਦੀ ਇਸ ਘਟਨਾ ‘ਚ ਇੱਕ ਰਾਹਗੀਰ ਸਮੇਤ 3 ਲੋਕ ਜ਼ਖਮੀ ਹੋ ਗਏ। ਤਿੰਨੇ ਜ਼ਖ਼ਮੀਆਂ ਨੂੰ ਦੇਰ ਰਾਤ ਸਿਵਲ ਹਸਪਤਾਲ ਜਲੰਧਰ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। 

ਹਾਸਲ ਹਾਸਲ ਜਾਣਕਾਰੀ ਮੁਤਾਬਕ ਲੜਾਈ ਵਿੱਚ ਦੋ ਨੌਜਵਾਨਾਂ ਦੀਆਂ ਬਾਂਹਾਂ ਤੇ ਲੱਤਾਂ ‘ਤੇ ਗੋਲੀਆਂ ਲੱਗੀਆਂ ਹਨ। ਜ਼ਖ਼ਮੀਆਂ ਦੀ ਪਛਾਣ ਰਾਹੁਲ ਵਾਸੀ ਨਕੋਦਰ, ਸ਼ਰਨਜੀਤ ਵਾਸੀ ਨਵਾਂ ਪਿੰਡ (ਕਾਲਾ ਸੰਘਿਆ) ਤੇ ਹਰਮਨਬੀਰ ਸਿੰਘ ਵਾਸੀ ਪਿੰਡ ਉੱਗੀ ਵਜੋਂ ਹੋਈ ਹੈ। ਇਸ ਬਾਰੇ ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਨਕੋਦਰ ਥਾਣਾ ਸਦਰ ਖੇਤਰ ਦੇ ਪਿੰਡ ਕਲਿਆਣਪੁਰ ਵਿੱਚ ਇੱਕ ਪਲਾਟ ਨੂੰ ਲੈ ਕੇ ਦੋ ਗੁੱਟਾਂ ਵਿੱਚ ਝਗੜਾ ਹੋਇਆ। ਇਸ ਲੜਾਈ ਇੰਨੀ ਵਧ ਗਈ ਗਈ ਗੱਲ ਫਾਇਰਿੰਗ ਤੱਕ ਪਹੁੰਚ ਗਈ। ਪਲਾਟ ਦੇ ਕਬਜ਼ੇ ਨੂੰ ਲੈ ਕੇ ਦੋਵਾਂ ਧਿਰਾਂ ਦੀ ਪੁਰਾਣੀ ਰੰਜਿਸ਼ ਸੀ। ਇਸ ਕਰਕੇ ਹੀ ਫਾਇਰਿੰਗ ਹੋਈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

You May Also Like