ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਵੱਡੀ ਜਿੱਤ ਦਰਜ ਕਰ ਬਨਾਏਗੀ ਮੇਅਰ : ਡਿੰਪੀ ਚੌਹਾਨ

ਜ਼ਿਮਨੀ ਚੋਣ ਵਿੱਚ ਸ਼ਾਨਦਾਰ ਜਿੱਤ ਨੂੰ ਲੈ ਕੇ ਵਰਕਰਾਂ ਵਿੱਚ ਭਾਰੀ ਉਤਸ਼ਾਹ

ਅੰਮ੍ਰਿਤਸਰ, 24 ਨਵੰਬਰ (ਐੱਸ.ਪੀ.ਐਨ ਬਿਊਰੋ) – ਆਮ ਆਦਮੀ ਪਾਰਟੀ ਦੇ ਆਗੂ ਅਤੇ ਵਾਰਡ ਨੰਬਰ 18 ਦੇ ਇੰਚਾਰਜ ਅਸ਼ੋਕ ਡਿੰਪੀ ਚੌਹਾਨ ਨੇ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ’ਤੇ ਵਰਕਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ‘ਆਪ’ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ। ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਵੱਡੀ ਜਿੱਤ ਦੇ ਕੇ ਪੰਜਾਬ ਸਰਕਾਰ ਦੇ ਕੰਮਾਂ ‘ਤੇ ਮੋਹਰ ਲਾ ਦਿੱਤੀ ਹੈ। ਚੱਬੇਵਾਲ, ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ ਵਿੱਚ ‘ਆਪ’ ਦੀ ਜਿੱਤ ਬਾਰੇ ਉਨ੍ਹਾਂ ਕਿਹਾ ਕਿ ਇਸ ਕਾਰਨ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਡਿੰਪੀ ਚੌਹਾਨ ਨੇ ਕਿਹਾ ਕਿ ਜੋ ਨਗਰ ਨਿਗਮ ਚੋਣਾਂ ਬਹੁਤ ਜਲਦੀ ਹੋਣੀਆਂ ਹਨ, ਆਮ ਆਦਮੀ ਪਾਰਟੀ ਇਨ੍ਹਾਂ ਚੋਣਾਂ ਵਿੱਚ ਜ਼ਬਰਦਸਤ ਜਿੱਤ ਦਰਜ ਕਰਕੇ ਆਮ ਆਦਮੀ ਪਾਰਟੀ ਦੇ ਮੇਅਰ ਬਣਾਏਗੀ।

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਪੰਜਾਬ ‘ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਮੁਫਤ ਬਿਜਲੀ ਦੀ ਦਿੱਤੀ ਜਾ ਰਹੀ ਸਹੂਲਤ ਤੋਂ ਪੰਜਾਬ ਦਾ ਹਰ ਵਰਗ ਬੇਹੱਦ ਖੁਸ਼ ਹੈ। ਸ਼ਹਿਰ ਦੇ ਸਾਰੇ 85 ਵਾਰਡਾਂ ‘ਚ ‘ਆਪ’ ਵਰਕਰਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ! ਉਨ੍ਹਾਂ ਹਲਕਾ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ‘ਤੇ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ ਵਿਧਾਇਕ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਹਾਜ਼ਰ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਉਹ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਆਮ ਆਦਮੀ ਪਾਰਟੀ ਦੇ ਕੌਂਸਲਰ ਚੁਣ ਕੇ ਨਗਰ ਨਿਗਮ ਵਿੱਚ ਭੇਜਣਗੇ। ਡਿੰਪੀ ਚੌਹਾਨ ਨੇ ਕਿਹਾ ਕਿ ਉਹ ਆਪ ਵਾਰਡ ਨੰ: 18 ਤੋਂ ਆਮ ਆਦਮੀ ਪਾਰਟੀ ਦੇ ਮੁੱਖ ਦਾਅਵੇਦਾਰ ਹਨ, ਜੇਕਰ ਪਾਰਟੀ ਨੇ ਉਹਨਾਂ ‘ਤੇ ਭਰੋਸਾ ਜਤਾਇਆ ਤਾਂ ਉਹ ਵਾਰਡ ਨੰ: 18 ਦੇ ਲੋਕਾਂ ਦੀ ਸੇਵਾ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ ਕੋਈ ਕਮੀ ਵਿਕਾਸ ਕਾਰਜਾਂ ਵਿੱਚ ਨਹੀਂ ਆਉਣ ਦੇਵਾਂਗੇ!

You May Also Like