ਅੰਮ੍ਰਿਤਸਰ, 16 ਸਤੰਬਰ (ਐੱਸ.ਪੀ.ਐਨ ਬਿਊਰੋ) – ਨਵ ਨਿਯੁਕਤ ਡਿਪਟੀ ਕਮਿਸ਼ਨਰ ਜੀ ਵੱਲੋਂ ਸਰਕਾਰੀ ਸਿਵਲ ਹਸਪਤਾਲ ਅੰਮ੍ਰਿਤਸਰ ਦਾ ਅਚਾਨਕ ਦੌਰਾ ਕੀਤਾ ਗਿਆ। ਇਸ ਮੌਕੇ ਤੇ ਸਿਵਲ ਸਰਜਨ, ਅੰਮ੍ਰਿਤਸਰ ਡਾਕਟਰ ਕਿਰਨਜੀਤ ਕੌਰ, ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ਼ ਡਾਕਟਰ ਸਵਰਨਜੀਤ ਧਵਨ, ਡਾਕਟਰ ਰਸ਼ਮੀ ਵਿਜ ਐਸ ਐਮ ਓ, ਡਾਕਟਰ ਪ੍ਰੀਤ ਵੀਨ ਕੌਰ ਸੰਧੂ ਅਤੇ ਇੰਪਲਾਈਜ ਵੈਲਫੇਅਰ ਐਸੋਸੀਏਸ਼ਨ ਆਫ਼ ਪੰਜਾਬ (ਸਿਹਤ ਵਿਭਾਗ) ਦੇ ਸਟੇਟ ਪ੍ਰਧਾਨ ਆਚਾਰੀਆ ਗੁਰੂ ਮੀਤ, ਸੀਨੀਅਰ ਮੀਤ ਪ੍ਰਧਾਨ ਸ੍ਰੀਮਤੀ ਕਮਲਜੀਤ ਕੌਰ ਰੰਧਾਵਾ ਮੇਟਰਨ, ਕਿਰਨਜੀਤ ਕੌਰ ਸਟਾਫ਼, ਸ੍ਰ: ਅਮਰਦੀਪ ਸਿੰਘ ਮਾਸ ਮੀਡੀਆ ਅਫ਼ਸਰ ਆਦਿ ਸਮੇਤ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਇਹ ਵੀ ਖਬਰ ਪੜੋ : — ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਕੰਬਾਈਨ ਰਾਹੀਂ ਝੋਨੇ ਦੀ ਕਟਾਈ ’ਤੇ ਮੁਕੰਮਲ ਪਾਬੰਦੀ – ਡਿਪਟੀ ਕਮਿਸ਼ਨਰ
ਸਿਵਲ ਸਰਜਨ ਅੰਮ੍ਰਿਤਸਰ, ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ਼ ਤੋਂ ਇਲਾਵਾ ਐਸੋਸੀਏਸ਼ਨ ਦੇ ਸਟੇਟ ਪ੍ਰਧਾਨ ਆਚਾਰੀਆ ਗੁਰੂ ਮੀਤ ਨੇ ਮਾਨਯੋਗ ਡਿਪਟੀ ਕਮਿਸ਼ਨਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ ਜੀ ਆਇਆਂ ਨੂੰ ਕਿਹਾ ਮਾਨਯੋਗ ਡਿਪਟੀ ਕਮਿਸ਼ਨਰ ਸਾਹਿਬ ਨੇ ਸਿਵਲ ਸਰਜਨ ਡਾਕਟਰ ਕਿਰਨਜੀਤ ਕੌਰ ਅਤੇ ਦੋਹਾਂ ਐਸ ਐਮ ਓ,ਆਚਾਰੀਆ ਗੁਰੂ ਮੀਤ ਅਤੇ ਹੋਰ ਸਟਾਫ ਮੈਂਬਰਾਂ ਦੇ ਨਾਲ ਹਸਪਤਾਲ ਦਾ ਰਾਉਂਡ ਕੀਤਾ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਹਸਪਤਾਲ ਵਿਖੇ ਆਏ ਹੋਏ ਮਰੀਜ਼ਾਂ ਦਾ ਹਾਲ ਪੁੱਛਿਆ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸਕਲਾਂ ਬਾਰੇ ਪੁੱਛਿਆ।
ਉਨ੍ਹਾਂ ਨੇ ਮਰੀਜ਼ਾਂ ਨੂੰ ਸਰਕਾਰ ਵੱਲੋਂ ਚਲਾਈ ਜਾ ਰਹੀ ਆਯੁਸ਼ਮਾਨ ਸਕੀਮ ਤਹਿਤ ਲਾਭ ਲੈਣ ਲਈ ਵੀ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਨੇ ਸਿਹਤ ਸੇਵਾਵਾਂ ਨੂੰ ਹੋਰ ਵੀ ਬੇਹਤਰ ਬਣਾਉਣ ਲਈ ਗੱਲ ਬਾਤ ਕੀਤੀ ਇੰਪਲਾਈਜ ਵੈਲਫੇਅਰ ਐਸੋਸੀਏਸ਼ਨ ਦੇ ਸਟੇਟ ਪ੍ਰਧਾਨ ਅਚਾਰੀਆ ਗੁਰੂ ਮੀਤ ਵੱਲੋਂ ਉਨ੍ਹਾਂ ਨੂੰ ਹਸਪਤਾਲ ਵਿਖੇ ਆ ਰਹੀ ਪਾਰਕਿੰਗ ਦੀ ਸਮੱਸਿਆ ਅਤੇ ਸੁਰੱਖਿਆ ਹਿੱਤ ਹਸਪਤਾਲ ਦੀਆਂ ਬਾਹਰਲੀਆਂ ਦੀਵਾਰਾਂ ਨੂੰ ਹੋਰ ਉੱਚਾ ਚੁੱਕਣ ਲਈ ਗੱਲ ਬਾਤ ਕੀਤੀ। ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ਨੇ ਲੱਗਭਗ ਇੱਕ ਘੰਟਾ ਸਿਵਲ ਹਸਪਤਾਲ ਦਾ ਨਰੀਖਣ ਕੀਤਾ ਗਿਆ।