ਅੰਮ੍ਰਿਤਸਰ, 20 ਅਪ੍ਰੈਲ (ਐੱਸ.ਪੀ.ਐਨ ਬਿਊਰੋ) – ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਦਸਵੀਂ ਦੇ ਨਤੀਜੇ ਦਾ ਐਲਾਨ ਕੀਤਾ ਗਿਆ ਜਿਸ ਵਿਚ ਨਿਊ ਫਲਾਵਰਜ ਪਬਲਿਕ ਸੀ.ਸੈ. ਸਕੂਲ, ਅੰਮ੍ਰਿਤਸਰ ਦੀ ਵਿਦਿਆਰਥਣ ਪੁਸ਼ਪਪ੍ਰੀਤ ਕੌਰ ਪੁੱਤਰੀ ਜਸਪ੍ਰੀਤ ਸਿੰਘ ਦਸਵੀਂ ਦੀ ਪ੍ਰੀਖਿਆ ਵਿਚੋਂ 626/650 (96.3%) ਅੰਕ ਲੈ ਕੇ ਅਵੱਲ ਸਥਾਨ ਹਾਂਸਲ ਕੀਤਾ ਹੈ ਅਤੇ ਸਕੂਲ ਦੇ ਦਸਵੀਂ ਪ੍ਰੀਖਿਆ ਨਤੀਜੇ ਦੇ ਬਾਕੀ ਵਿਦਿਆਰਥੀਆ ਨੇ ਚੰਗੇ ਨੰਬਰ ਲੈ ਕੇ ਮੱਲਾ ਮਾਰੀਆਂ ਹਨ। ਕੁਲ ਹਾਜਰ ਵਿਦਿਆਰਥੀ 150 ਸਨ।
ਇਹ ਵੀ ਖਬਰ ਪੜੋ : — ਤੇਜਿੰਦਰ ਪਾਲ ਸਿੰਘ ਬਿੱਟੂ ਭਾਜਪਾ ਵਿੱਚ ਹੋਏ ਸ਼ਾਮਲ
ਜਿਨਾਂ ਵਿਚੋਂ ਇਕ ਵਿਦਿਆਰਥਣ ਪੁਸ਼ਪਪ੍ਰੀਤ ਕੌਰ ਪੁੱਤਰੀ ਜਸਪ੍ਰੀਤ ਸਿੰਘ ਨੇ 626/650 (96.3%) ਲੈ ਕੇ ਅਵੱਲ ਸਥਾਨ ਹਾਂਸਲ ਕੀਤਾ , ਜਦਕਿ ਇਸ਼ਮੀਤ ਕੌਰ ਪੁੱਤਰੀ ਵਿਕਰਮਜੀਤ ਸਿੰਘ ਨੇ 625/650 (96.1%) ਲੈ ਕੇ ਦੂਜਾ ਸਥਾਨ ਹਾਂਸਲ ਕੀਤਾ ਹੈ। ਹਰਸੁਖਜੀਤ ਕੌਰ ਪੁੱਤਰੀ ਸਤਨਾਮ ਸਿੰਘ ਨੇ 623/650 (95.8%) ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। 10 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ ਅਤੇ 45 ਬੱਚਿਆ ਦਾ ਨਤੀਜਾ 80% ਤੋ ਵੱਧ ਰਿਹਾ ਹੈ। ਦਸਵੀਂ ਦਾ ਨਤੀਜਾ ਵਧੀਆਂ ਆਉਣ ਤੇ ਚੇਅਰਮੈਨ ਸ. ਹਰਪਾਲ ਸਿੰਘ ਯੂ.ਕੇ. ਅਤੇ ਪ੍ਰਿੰਸੀਪਲ ਸ੍ਰੀਮਤੀ ਕੁਲਵਿੰਦਰ ਕੌਰ ਜੀ ਨੇ ਸਮੂਹ ਵਿਦਿਆਰਥੀਆ ਅਤੇ ਉਹਨਾਂ ਦੇ ਮਾਪੇ ਅਤੇ ਸਮੂਹ ਸਕੂਲ ਸਟਾਫ ਨੂੰ ਵਧਾਈ ਦਿੱਤੀ। ਇਸਦਾ ਸੇਹਰਾ ਸਕੂਲ ਦੇ ਅਧਿਆਪਕਾਂ, ਬੱਚਿਆ ਦੀ ਮਿਹਨਤ ਅਤੇ ਉਨ੍ਹਾਂ ਦੇ ਮਾਪਿਆ ਨੂੰ ਜਾਂਦਾ ਹੈ ।