ਅੰਮ੍ਰਿਤਸਰ, 7 ਅਕਤੂਬਰ (ਹਰਪਾਲ ਸਿੰਘ) – ਜ਼ਿਲ੍ਹਾ ਕੰਪਲੈਕਸ ਅੰਮ੍ਰਿਤਸਰ ਵਿਖੇ ਵੈਸ਼ਨਲ ਡੇਂਗੂ ਕੰਟਰੋਲ ਪ੍ਰੋਗਰਾਮ ਤਹਿਤ ਦੇ ਸਬੰਧ ਵਿੱਚ ਜ਼ਿਲ੍ਹਾ ਟਾਸਕ ਫੌਰਸ ਦੀ ਮੀਟਿੰਗ ਬੁਲਾਈ ਗਈ, ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਜੀ ਵੱਲੋ ਕੀਤੀ ਗਈ।ਇਸ ਅਵਸਰ ਤੇ ਸਿਵਲ ਸਰਜਨ ਡਾ ਕਿਰਨਦੀਪ ਕੌਰ ਜੀ ਦੀ ਅਗਵਾਈ ਹੇਠਾਂ ਸਿਹਤ ਵਿਭਾਗ, ਨਗਰ ਨਿਗਮ ਅੰਮ੍ਰਿਤਸਰ, ਲੋਕਲ ਬਾਡੀ ਵਿਭਾਗ, ਪੰਜਾਬ ਰੋਡਵੇਜ, ਸਿੱਖਿਆ ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਮੈਡੀਕਲ ਕਾਲਜ (ਸਰਕਾਰੀ ਅਤੇ ਪ੍ਰਈਵੇਟ), ਆਈ.ਐਮ.ਏ., ਮੱਛੀ ਪਾਲਣ ਵਿਭਾਗ, ਫੂਡ ਸਪਲਾਈ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪਸ਼ੂ ਪਾਲਣ ਵਿਭਾਗ, ਪੰਜਾਬ ਮੰਡੀ ਬੋਰਡ, ਸਮਾਜਿਕ ਸੁਰੱਖਿਆ ਤੇ ਇਸਤਰੀ ਵਿਕਾਸ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਨੁਮਾਂਇਦਿਆਂ ਨੇ ਸ਼ਮੂਲਿਅਤ ਕੀਤੀ। ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਇਸ ਮੋਕੇ ਸਾਰੇ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੇ ਡੇਂਗੂ ਸੀਜ਼ਨ ਨੂੰ ਮੱਖ ਰੱਖਦਿਆ ਜਾਗਰੂਕਤਾ ਗਤੀਵਿਧੀਆਂ ਅਰੰਭ ਕਰ ਦੇਣ ਅਤੇ ਸਿਹਤ ਵਿਭਾਗ ਨੂੰ ਸਹਿਯੋਗ ਕਰਨ।
ਸਿਵਲ ਸਰਜਨ ਡਾ ਕਿਰਨਦੀਪ ਕੌਰ ਨੇ ਡੇਗੂ ਅਤੇ ਚਿਕਨਗੁਨੀਆਂ ਦੀ ਬੀਮਾਰੀਆਂ ਬਾਰੇ ਬਹੁਤ ਵਿਸਥਾਰ ਢੰਗ ਨਾਲ ਦੱਸਿਆ ਅਤੇ ਕਿਹਾ ਕਿ ਡੇਗੂ ਤੋ ਬੱਚਣ ਲਈ ਸਭ ਤੋ ਜਿਆਦਾ ਜਰੂ੍ਰਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ ਅਤੇ ਕਿਸੇ ਵੀ ਜਗਾ੍ਹ ਤੇ ਪਾਣੀ ਇਕੱਠਾ ਨਾਂ ਹੋਣ ਦਿੱਤਾ ਜਾਵੇ, ਇਸ ਲਈ ਇਹ ਜਰੂਰੀ ਹੈ ਕਿ ਸਾਰੇ ਵਿਭਾਗ ਮਿਲ ਕੇ ਆਪਣੇ-ਆਪਣੇ ਅਧਿਕਾਰ ਖੇਤਰ ਅੰਦਰ ਡੇਂਗੂ ਬਾਰੇ ਸਰਕਾਰੀ ਗਾਈਡ-ਲਾਈਨਾਂ ਦੀ ਪਾਲਣਾਂ ਯਕੀਨੀ ਬਣਾਓਣ ਅਤੇ ਡੇਂਗੂ ਸੰਬਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਓਣ। ਜਿਲਾ੍ਹ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਨੇ ਇਸ ਮੌਕੇ ਤੇ ਵੱਖ-ਵੱਖ ਵਿਭਾਗਾਂ ਭੂਮਿਕਾ ਅਤੇ ਜਿੰਮੇਵਾਰੀਆਂ ਬੜੇ ਵਿਸਥਾਰ ਨਾਲ ਦੱਸਿਆ। ਇਸ ਅਵਸਰ ਤੇ ਸਮੂਹ ਪ੍ਰੋਗਰਾਮ ਅਫਸਰ, ਸਮੂਹ ਸੀਨੀਅਰ ਮੈਡੀਕਲ ਅਫਸਰ, ਏ.ਐਮ.ਓ. ਰਾਮ ਮਹਿਤਾ, ਐਸ.ਆਈ. ਗੁਰਦੇਵ ਸਿੰਘ, ਸੁਖਦੇਵ ਸਿੰਘ, ਹਰਕੰਮਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇਦੇ ਮੋਜੂਦ ਸਨ।