ਨੈਸ਼ਨਲ ਡੇਂਗੂ ਦਿਵਸ ਮੌਕੇ ਕੱਢੀ ਗਈ ਜਾਗਰੂਕਤਾ ਰੈਲੀ

ਅੰਮ੍ਰਿਤਸਰ 17 ਮਈ (ਐੱਸ.ਪੀ.ਐਨ ਬਿਊਰੋ) – ਸਾਰੇ ਰਲ-ਮਿਲ ਕੇ ਡੇਂਗੂ ਨੂੰ ਕੰਟਰੋਲ ਕਰੀਏ” ਤੇ ਆਧਾਰਿਤ ਇਸ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ ਵੱਖ ਹਿੱਸਿਆ ਵਿੱਚ ਰਵਾਨਾ ਕੀਤਾ ਗਿਆ। ਇਸ ਰੈਲੀ ਦੇ ਨਾਲ ਆਈ.ਈ.ਸੀ. ਮਟੀਰੀਅਲ ਰਾਹੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।ਇਸ ਅਵਸਰ ਤੇ ਸਿਵਲ ਸਰਜਨ ਡਾ ਸੁਮੀਤ ਸਿੰਘ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਬਹੁਤ ਸਾਰੀਆਂ ਥਾਵਾਂ ਤੇ ਪਾਣੀ ਦਾ ਇੱਕਠਾ ਹੋਣਾਂ ਸੁਭਾਵਿਕ ਹੀ ਹੈ, ਪਰ ਇਸਦੇ ਨਾਲ ਹੀ ਜਿਥੇ ਪਾਣੀ ਇੱਕਠਾ ਹੋਵੇਗਾ ਉਥੇ ਮੱਛਰ ਦੀ ਪੈਦਾਵਾਰ ਵੀ ਹੋਵੇਗੀ, ਇਸ ਲਈ ਸਾਡੀ ਸਾਰਿਆਂ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਮੱਛਰ ਦੀ ਪੈਦਾਵਰ ਨੂੰ ਰੋਕਣ ਲਈ ਸਿਹਤ ਵਿਭਾਗ ਦਾ ਸਹਿਯੋਗ ਕਰੀਏ ਅਤੇ ਹਫਤੇ ਦੇ ਹਰ ਸ਼ੁਕਰਵਾਰ ਵਾਲੇ ਦਿਨ ਆਪਣੇ ਘਰਾਂ ਵਿਚ ਕੂਲਰਾਂ, ਫਰਿਜਾਂ, ਗਮਲਿਆਂ, ਟੈਂਕੀਆਂ, ਛੱਤ ਤੇ ਪਿਆ ਨਾਕਾਰਾ ਸਾਮਾਨ ਅਦਿ ਵਿਚ ਪਾਣੀ ਇੱਕਠਾ ਨਾਂ ਹੋਣ ਦਈਏ ਕਿੳਂਕਿ ਡਂੇਗੂ ਤੋ ਬਚਣ ਲਈ ਸਭ ਤੋ ਜਿਆਦਾ ਜਰੂ੍ਰਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ।

ਇਹ ਵੀ ਖਬਰ ਪੜੋ : — ਡਾ. ਵਿਜੇ ਸਤਬੀਰ ਸਿੰਘ ਵੱਲੋਂ ਪੀੜਤ ਸ਼ਿਕਲੀਗਰ ਪਰਿਵਾਰਾਂ ਲਈ ਰਾਹਤ ਸਮੱਗਰੀ ਰਵਾਨਾ

ਇਸ ਦੇ ਨਾਲ ਹੀ ਪੁਰੀ ਬਾਹਵਾਂ ਤੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾਂ ਆਦੀ ਦਾ ਇਸਤੇਮਾਲ ਵੀ ਸਾਨੂੰ ਡੇਗੂ ਤੋ ਬਚਾ ਸਕਦਾ ਹੈ।ਇਸ ਸੰਬਧੀ ਜਾਣਕਾਰੀ ਦਿੰਦਿਆ ਜਿਲਾ੍ਹ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਨੇ ਕਿਹਾ ਕਿ ਨੇ ਕਿਹਾ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ। ਜਿਸਦੇ ਲੱਛਣ ਤੇਜ ਸਿਰ-ਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ, ਅੱਖਾ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜੀਆ ਵਿੱਚੋ ਖੂਨ ਵਗਣਾ ਆਦੀ ਹੈ। ਡੇਂਗੂ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਫਰੀ ਚੈਕਅੱਪ ਅਤੇ ਇਲਾਜ ਕਰਵਾਉਣ।ਇਸ ਮੋਕੇ ਤੇ ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ, ਗੁਰਦੇਵ ਸਿੰਘ ਢਿਲੋਂ, ਰਾਮ ਮਹਿਤਾ, ਹਰਵਿੰਦਰ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਜਿਲੇ੍ ਭਰ ਦੇ ਸਮੂਹ ਐਸ.ਆਈ. ਅਤੇ ਐਂਟੀ ਲਾਰਵਾ ਸਟਾਫ ਸ਼ਾਮਲ ਹੋਏ।

You May Also Like