ਪਟਿਆਲਾ, 19 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਅੱਜ ਸਵੇਰੇ ਇਥੇ ਪਾਸੀ ਰੋਡ ‘ਤੇ ਸੈਰ ਕਰਦੇ ਹੋਏ ਸਾਬਕਾ ਬੈਂਕ ਮੈਨੇਜਰ ਦੀ ਅਣਪਛਾਤੇ ਵਿਅਕਤੀਆਂ ਨੇ ਛੁਰਾ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ 67 ਸਾਲਾ ਬਲਬੀਰ ਸਿੰਘ ਚਾਹਲ ਵਜੋਂ ਹੋਈ ਹੈ। ਕਤਲ ਇਥੇ ਪਟਿਆਲਾ ਮੀਡੀਆ ਕਲੱਬ ਦੀ ਇਮਾਰਤ ਦੀ ਕੰਧ ਦੇ ਨਾਲ ਕੀਤਾ ਗਿਆ।
ਇਹ ਵੀ ਪੜੋ : ਕਾਂਗਰਸ ਨੂੰ ਵੱਡਾ ਝਟਕਾ, ਜਗਵਿੰਦਰ ਪਾਲ ਸਿੰਘ ਜੱਗਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
ਡੀਐੱਸਪੀ ਸਿਟੀ-1 ਸੰਜੀਵ ਸਿੰਗਲਾ, ਥਾਣਾ ਸਿਵਲ ਲਾਈਨ ਦੇ ਐੱਸਐੱਚਓ ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਅਤੇ ਪੁਲੀਸ ਚੌਕੀ ਮਾਡਲ ਟਾਊਨ ਦੇ ਇੰਚਾਰਜ ਰਣਜੀਤ ਸਿੰਘ ਰੀਤੂ ਨੇ ਘਰ ਨਾਲ ਸੁਲਤਾਨ ਤੇ ਪਹੁੰਚ ਗਈ ਸਥਿਤੀ ਦਾ ਜਾਇਜਾ ਲਿਆ ਮਗਰੋਂ ਉਹ ਹਸਪਤਾਲ ਵੀ ਪੁੱਜੇ।
ਇਹ ਵੀ ਪੜੋ : ਪੰਜਾਬ ਵਿੱਚ ਲਾਮਿਸਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਦੌਰ ਦਾ ਮੁੱਢ ਬੰਨ੍ਹੇਗਾ ਦਿੱਲੀ-ਕੱਟੜਾ ਐਕਸਪ੍ਰੈੱਸਵੇਅ : ਮੁੱਖ ਮੰਤਰੀ
ਸੰਪਰਕ ਕਰਨ ਤੇ ਇੰਸਪੈਕਟਰ ਹਰਜਿੰਦਰ ਢਿੱਲੋਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਪੁਲੀਸ ਦੀ ਫੋਰੈਂਸਿਕ ਟੀਮ ਨੇ ਵੀ ਘਟਨਾ ਸਥਾਨ ’ਤੇ ਪਹੁੰਚ ਕੇ ਸਬੂਤ ਇਕੱਤਰ ਕੀਤੇ। ਇਸ ਮੌਕੇ ਪੁਲੀਸ ਨੂੰ ਉਹ ਛੁਰਾ ਵੀ ਮਿਲਿਆ, ਜੋ ਕਤਲ ਲਈ ਕਥਿਤ ਤੌਰ ’ਤੇ ਵਰਤਿਆ ਗਿਆ ਹੈ। ਐੱਸਐੱਸਪੀ ਵਰੁਣ ਸ਼ਰਮਾ ਦਾ ਕਹਿਣਾ ਹੈ ਕਿ ਕਾਤਲਾਂ ਨੂੰ ਬਹੁਤ ਜਲਦੀ ਕਾਬੂ ਕਰ ਲਿਆ ਜਾਵੇਗਾ।