ਪਟਿਆਲਾ, 7 ਮਾਰਚ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪਟਿਆਲਾ ਤੋਂ ਇੱਕ ਰੂਹ ਕੰਬਾਊ ਖਬਰ ਸਾਹਮਣੇ ਆਈ ਹੈ। ਸਨੋਰੀ ਅੱਡਾ ਦੇ ਭਗਤ ਸਿੰਘ ਚੌਂਕ ਨੇੜੇ ਸਰੇਆਮ ਚਾਕੂ ਮਾਰ ਕੇ 16 ਸਾਲਾਂ ਇੱਕ ਕੁੜੀ ਦਾ ਕਤਲ ਕਰ ਦਿੱਤਾ ਗਿਆ। ਇਸ ਘਟਨਾ ਮਗਰੋਂ ਮ੍ਰਤਿਕ ਲੜਕੀ ਦੀ ਛੇ ਸਾਲਾ ਭੈਣ ਨੇ ਵੀ ਸਦਮੇ ਵਿੱਚ ਦਮ ਤੋੜ ਦਿੱਤਾ ਹੈ। ਪੁਲਿਸ ਨੇ ਹਮਲਾਵਰਾਂ ਅਤੇ ਉਸ ਦੇ ਸਾਥੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਖਬਰ ਪੜੋ : ਵਿਜੀਲੈਂਸ ਨੇ ਸਿਵਲ ਸਰਜਨ ਦਫ਼ਤਰ ਦੇ ਸੇਵਾਮੁਕਤ ਕਲਰਕ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
ਮ੍ਰਿਤਕ ਕੁੜੀਆਂ ਦੀ ਪਛਾਣ 16 ਸਾਲਾਂ ਸਲਮਾ ਅਤੇ 6 ਸਾਲਾਂ ਹੁਸਨਪ੍ਰੀਤ ਵਜੋਂ ਹੋਈ ਹੈ। ਮ੍ਰਿਤਕ ਸਲਮਾ ਦੀ ਮਾਤਾ ਮਨਜੀਤ ਕੌਰ ਨੇ ਦੱਸਿਆ ਕਿ ਉਹ ਮੰਦਿਰ ਤੋਂ ਮੱਥਾ ਟੇਕ ਕੇ ਪਰਤ ਰਹਿ ਸੀ। ਇਸ ਦੌਰਾਨ ਅਚਾਨਕ ਨੌਜਵਾਨ ਆਏ ਅਤੇ ਸਲਮਾ ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਪੀੜਤ ਦੇ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ। ਇਹ ਕਤਲ ਦੀ ਘਟਨਾ ਪਟਿਆਲਾ ਕੋਤਵਾਲੀ ਥਾਣੇ ਅਧੀਨ ਆਉਂਦੇ ਸੰਜੇ ਕਲੋਨੀ ਦੀ ਦੱਸੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਨੌਜਵਾਨਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਉਨ੍ਹਾਂ ਖਿਲਾਫ ਪਿਛਲੇ ਸਾਲ ਲੜਕੀ ਨੂੰ ਅਗਵਾ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕਰਵਾਇਆ ਗਿਆ ਸੀ। ਦੂਜੇ ਬੰਨੇ ਥਾਣਾ ਕੁਤਵਾਲੀ ਦੇ SHO ਇੰਸਪੈਕਟਰ ਹਰਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਮੁਲਜ਼ਮਾਂ ਨੂੰ ਬਹੁਤ ਜਲਦੀ ਕਾਬੂ ਕਰ ਲਿਆ ਜਾਵੇਗਾ।